ਆਸਟ੍ਰੇਲੀਆ ਦੇ ਜੰਗਲਾਂ ਵਿਚ ਲੱਗੀ ਅੱਗ ਕਾਰਨ ਬੇਘਰ ਹੋਏ ਲੋਕ , ਪੀੜਤ ਲੋਕਾਂ ਦੀ ਮਦਦ ਲਈ ਪਹੁੰਚਿਆ ਸਿੱਖ ਭਾਈਚਾਰਾ

By  Shanker Badra November 25th 2019 03:26 PM

ਆਸਟ੍ਰੇਲੀਆ ਦੇ ਜੰਗਲਾਂ ਵਿਚ ਲੱਗੀ ਅੱਗ ਕਾਰਨ ਬੇਘਰ ਹੋਏ ਲੋਕ , ਪੀੜਤ ਲੋਕਾਂ ਦੀ ਮਦਦ ਲਈ ਪਹੁੰਚਿਆ ਸਿੱਖ ਭਾਈਚਾਰਾ:ਆਸਟ੍ਰੇਲੀਆ : ਆਸਟ੍ਰੇਲੀਆ ਦੇ ਜੰਗਲਾਂ ਵਿਚ ਇਨੀਂ ਦਿਨੀਂ ਲੱਗਭਗ 150 ਥਾਵਾਂ 'ਤੇ ਅੱਗ ਲੱਗੀ ਹੋਈ ਹੈ। ਅੱਗ 'ਤੇ ਹਾਲੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ।ਇਸ ਭਿਆਨਕ ਅੱਗ ਕਾਰਨ ਆਮ ਲੋਕਾਂ ਦਾ ਬਹੁਤ ਸਾਰਾ ਜਾਨੀ ਅਤੇ ਮਾਲੀ ਨੁਕਸਾਨ ਹੋ ਗਿਆ ਹੈ।ਕਈ ਥਾਵਾਂ 'ਤੇ ਲੋਕਾਂ ਦੇ ਘਰ, ਟਰੈਕਟਰ ਅਤੇ ਕਾਰਾਂ ਵੀ ਲਪੇਟ ਵਿਚ ਆ ਗਈਆਂ ਹਨ ਅਤੇ ਉਹ ਘਰੋਂ ਬੇਘਰ ਹੋ ਗਏ ਹਨ।

Australia forests Fire victims People help Arrived Sikh community ਆਸਟ੍ਰੇਲੀਆ ਦੇ ਜੰਗਲਾਂ ਵਿਚ ਲੱਗੀ ਅੱਗ ਕਾਰਨ ਬੇਘਰ ਹੋਏਲੋਕ , ਪੀੜਤ ਲੋਕਾਂ ਦੀ ਮਦਦ ਲਈ ਪਹੁੰਚਿਆ ਸਿੱਖ ਭਾਈਚਾਰਾ

ਇਸ ਦੌਰਾਨ ਆਸਟ੍ਰੇਲੀਆ ਦੇ ਗੁਰਦੁਆਰਾ ਸਹਿਬਾਨ, ਬ੍ਰਿਸਬੇਨ ਦੀ ਖਾਲਸਾ ਅਸਿਸਟ ਸੰਸਥਾ, ਟੂਵੰਬਾ ਦੀ ਸਿੱਖ ਕਮਿਊਨਿਟੀ ਅਤੇ ਹੋਰ ਸਿੱਖ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਸਮਾਜ-ਸੇਵੀ ਸੰਸਥਾਵਾਂ ਸੰਗਤਾਂ ਦੇ ਸਹਿਯੋਗ ਨਾਲ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਹਨ ਅਤੇ ਉਨ੍ਹਾਂ ਵੱਲੋਂ ਦੂਰ-ਦੁਰਾਡੇ ਇਲਾਕਿਆਂ 'ਚ ਪਹੁੰਚ ਕੇ ਖਾਣ-ਪੀਣ ਤੇ ਮੁੜ-ਵਸੇਬੇ ਦੀਆਂ ਜ਼ਰੂਰੀ ਵਸਤਾਂ ਦੀ ਰਾਹਤ ਸਮੱਗਰੀ ਦੇ ਕੇ ਸਹਾਇਤਾ ਕੀਤੀ ਜਾ ਰਹੀ ਹੈ।

Australia forests Fire victims People help Arrived Sikh community ਆਸਟ੍ਰੇਲੀਆ ਦੇ ਜੰਗਲਾਂ ਵਿਚ ਲੱਗੀ ਅੱਗ ਕਾਰਨ ਬੇਘਰ ਹੋਏਲੋਕ , ਪੀੜਤ ਲੋਕਾਂ ਦੀ ਮਦਦ ਲਈ ਪਹੁੰਚਿਆ ਸਿੱਖ ਭਾਈਚਾਰਾ

ਇਸ ਭਿਆਨਕ ਅੱਗ ਨਾਲ ਘਰਾਂ ਦੀ ਤਬਾਹੀ ਦੇ ਨਾਲ ਬਹੁਤ ਸਾਰੇ ਜੰਗਲੀ ਜਾਨਵਰਾਂ ਦੀ ਮੌਤ ਹੋ ਚੁੱਕੀ ਹੈ। ਸਿੱਖ ਭਾਈਚਾਰੇ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਇਸ ਕੁਦਰਤੀ ਆਫਤ ਵਿੱਚ ਪੀੜਤਾਂ ਲੋਕਾਂ ਲਈ ਰਾਹਤ ਕਾਰਜਾਂ ਵਿੱਚ ਮਦਦ ਮੁਹੱਈਆ ਕਰਵਾਉਣ ਦੇ ਕਾਰਜਾਂ ਦੀ ਹਰ ਪਾਸੇ ਪ੍ਰਸ਼ੰਸਾ ਕੀਤੀ ਜਾ ਰਹੀ ਹੈ।

-PTCNews

Related Post