ਆਸਟ੍ਰੇਲੀਆ ਦੇ ਜੰਗਲ 'ਚ ਲੱਗੀ ਭਿਆਨਕ ਅੱਗ, 3 ਮੌਤਾਂ, ਕਈ ਜ਼ਖਮੀ

By  Jashan A November 10th 2019 02:47 PM

ਆਸਟ੍ਰੇਲੀਆ ਦੇ ਜੰਗਲ 'ਚ ਲੱਗੀ ਭਿਆਨਕ ਅੱਗ, 3 ਮੌਤਾਂ, ਕਈ ਜ਼ਖਮੀ,ਮੈਲਬੋਰਨ: ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸੂਬੇ 'ਚ ਜੰਗਲ 'ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ।ਨਿਊ ਸਾਊਥ ਵੇਲਜ਼ ਰੂਰਲ ਫਾਇਰ ਸਰਵਿਸ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ।

Fireਜੰਗਲ 'ਚ ਲੱਗੀ ਅੱਗ ਕਾਰਨ ਘੱਟੋ-ਘੱਟ 150 ਮਕਾਨ ਸੜ੍ਹ ਗਏ। ਮਿਲੀ ਜਾਣਕਾਰੀ ਮੁਤਾਬਕ ਮੌਸਮ 'ਚ ਸੁਧਾਰ ਹੋਣ ਕਾਰਨ ਅੱਗ ਬੁਝਾਊ ਦਸਤੇ ਦੇ ਕਰਮਚਾਰੀ ਜਲਦੀ ਤੋਂ ਜਲਦੀ ਅੱਗ ਬੁਝਾਉਣ ਦੀ ਕੋਸ਼ਿਸ਼ ਲੱਗੇ ਹਨ।

ਹੋਰ ਪੜ੍ਹੋ: ਕਦੋਂ ਜਾਗੋਗੇ ਕੈਪਟਨ ਸਾਬ੍ਹ ! ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਸੋਗ 'ਚ ਡੁੱਬਿਆ ਪਰਿਵਾਰ

Fireਨਿਊ ਸਾਊਥ ਵੇਲਜ਼ 'ਚ ਸੈਂਕੜੇ ਸਥਾਨਕ ਲੋਕ ਪ੍ਰਭਾਵਿਤ ਲੋਕਾਂ ਦੀ ਮਦਦ 'ਚ ਜੁਟੇ ਹੋਏ ਹਨ। ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਐਤਵਾਰ ਨੂੰ ਇਕ ਨਿਕਾਸੀ ਕੇਂਦਰ ਦਾ ਦੌਰਾ ਕੀਤਾ। ਉਨ੍ਹਾਂ ਨੇ ਕਰਚਮਾਰੀਆਂ ਵੱਲੋਂ ਕੀਤੇ ਜਾ ਕੰਮ ਦੀ ਤਾਰੀਫ ਕੀਤੀ ਅਤੇ ਵਿਸਥਾਪਿਤ ਲੋਕਾਂ ਦੀ ਮਦਦ ਲਈ ਆਰਥਿਕ ਉਪਾਆਂ ਦਾ ਐਲਾਨ ਕੀਤਾ।

-PTC News

Related Post