ਜੰਮੂ-ਕਸ਼ਮੀਰ: ਅਵੰਤੀਪੋਰਾ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ, 2 ਜਵਾਨ ਸ਼ਹੀਦ

By  Jashan A January 21st 2020 04:05 PM

ਜੰਮੂ-ਕਸ਼ਮੀਰ: ਅਵੰਤੀਪੋਰਾ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ, 2 ਜਵਾਨ ਸ਼ਹੀਦ,ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਜੰਮੂ-ਕਸ਼ਮੀਰ ਪੁਲਿਸ ਦਾ ਇੱਕ ਐੱਸ. ਪੀ. ਓ. ਸ਼ਹੀਦ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਫੌਜ ਨੂੰ ਮਿਲੀਟ੍ਰੀ ਇੰਟੈਲੀਜੈਂਸ ਦੀਆਂ ਟੀਮਾਂ ਤੋਂ ਮੰਗਲਵਾਰ ਸਵੇਰੇ ਪੁਲਵਾਮਾ ਦੇ ਅਵੰਤੀਪੋਰਾ ਇਲਾਕੇ 'ਚ 2 ਸ਼ੱਕੀ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ।

ਹੋਰ ਪੜ੍ਹੋ: ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ, ਆਮ ਜਨਜੀਵਨ ਹੋਇਆ ਪ੍ਰਭਾਵਿਤ

https://twitter.com/ANI/status/1219547806433628161?s=20

ਇਸ ਸੂਚਨਾ 'ਤੇ ਐਕਸ਼ਨ ਲੈਂਦੇ ਹੋਏ ਫੌਜ ਦੀ ਰਾਸ਼ਟਰੀ ਰਾਈਫਲਜ਼, ਜੰਮੂ-ਕਸ਼ਮੀਰ ਪੁਲਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ ਅਤੇ ਸੀ.ਆਰ.ਪੀ.ਐੱਫ. ਦੀਆਂ ਟੀਮਾਂ ਨੂੰ ਭੇਜਿਆ ਗਿਆ। ਦੱਸਣਯੋਗ ਹੈ ਕਿ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਇਹ ਮੁਠਭੇੜ ਦੁਪਹਿਰ 12.15 ਵਜੇ ਸ਼ੁਰੂ ਹੋਈ ਸੀ।

-PTC News

Related Post