ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ  

By  Shanker Badra April 28th 2021 04:26 PM -- Updated: April 28th 2021 04:27 PM

ਚੰਡੀਗੜ੍ਹ : ਕੋਵਿਡ-19 ਦੀ ਗੰਭੀਰ ਹੋਈ ਸਥਿਤੀ ਦੇ ਮੱਦੇਨਜ਼ਰ ਸਕੂਲ ਸਿੱਖਿਆ ਵਿਭਾਗ ਨੇ ਕੋਰੋਨਾ ਬਾਰੇ ਮੁੜ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਕਾਰਨ ਕਾਫ਼ੀ ਚਿੰਤਤ ਹਨ ਅਤੇ ਉਨ੍ਹਾਂ ਨੇ ਆਮ ਲੋਕਾਂ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਤੋਂ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਹੈ।

ਪੜ੍ਹੋ ਹੋਰ ਖ਼ਬਰਾਂ : ਗੋਆ 'ਚ 4 ਦਿਨ ਦੇ ਲੌਕਡਾਊਨ ਦਾ ਐਲਾਨ , ਪੜ੍ਹੋ ਕੀ ਰਹੇਗਾ ਖੁੱਲ੍ਹਾ , ਕੀ ਰਹੇਗਾ ਬੰਦ

Awareness campaign by the Education department to protect students and public from the COVID-19 pandemic ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ

ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਪਿਛਲੇ ਸਾਲ ਦੇ ਵਾਂਗ ਇਸ ਵਾਰ ਵੀ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਅਤੇ ਵਿਦਿਆਰਥੀਆਂ ਦੀਆਂ ਆਨ ਲਾਈਨ ਕਲਾਸਾਂ ਦੌਰਾਨ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿੱਖਿਆ ਵਿਭਾਗ ਵੱਲੋਂ ਇਸ ਮੁਹਿੰਮ ਦੇ ਵਾਸਤੇ ਸੋਸ਼ਲ ਮੀਡੀਆ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਕੋਵਿਡ ਤੋਂ ਬਚਣ ਲਈ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟ ਫਾਰਮਾਂ ’ਤੇ ਪ੍ਰਚਾਰ ਸਮੱਗਰੀ ਪਾਈ ਜਾ ਰਹੀ ਹੈ।

Awareness campaign by the Education department to protect students and public from the COVID-19 pandemic ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ

ਅਧਿਆਪਕਾਂ ਵੱਲੋਂ ਹੱਥ ਧੋਣ ਦੇ ਤਰੀਕੇ ਬਾਰੇ ਦੱਸਣ ਦੇ ਨਾਲ ਨਾਲ ਮਾਸਕ ਪਹਿਨਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਆਪਸ ਵਿੱਚ ਸਰੀਰਕ ਦੂਰੀ ਬਣਾ ਕੇ ਰੱਖਣ ਲਈ ਆਖਿਆ  ਜਾ ਰਿਹਾ ਹੈ। ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਲੱਛਣਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ ਨਾਲ ਮਰੀਜ਼ ਨਾਲ ਸਨੇਹ ਭਰਪੂਰ ਵਿਵਹਾਰ ਰੱਖਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।

Awareness campaign by the Education department to protect students and public from the COVID-19 pandemic ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਵਿੱਚ ਅੱਜ ਸ਼ਾਮ 5 ਵਜੇ ਤੋਂ ਲੱਗੇਗਾ ਲੌਕਡਾਊਨ , ਪੜ੍ਹੋ ਕਿੱਥੇ - ਕਿੱਥੇ ਰਹਿਣਗੀਆਂ ਪਾਬੰਦੀਆਂ 

ਇਸ ਦੇ ਨਾਲ ਹੀ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਿਕ ਸਮਾਗਮਾਂ ਦੌਰਾਨ  ਨਿਰਧਾਰਤ ਗਿਣਤੀ ਦੇ ਲੋਕਾਂ ਦੀ ਇਕੱਤਰਤਾ ਬਾਰੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਜਾ ਰਿਹਾ ਹੈ। ਬੁਲਾਰੇ ਅਨੁਸਾਰ ਇਨ੍ਹਾਂ ਸਾਵਧਾਨੀਆਂ ਦੇ ਇਸਤੇਮਾਲ ਨਾਲ ਕੋਵਿਡ-19 ਦਾ ਫੈਲਾਅ ਨੂੰ ਰੋਕਣ ਲਈ ਕਾਫੀ ਮਦਦ ਮਿਲ ਸਕਦੀ ਹੈ।

-PTCNews

Related Post