ਅਯੁੱਧਿਆ ਵਿਵਾਦ 'ਤੇ ਸੁਪਰੀਮ ਕੋਰਟ ਦਾ ਫੈਸਲਾ ਅੱਜ, PM ਮੋਦੀ ਨੇ ਲੋਕਾਂ ਨੂੰ ਕੀਤੀ ਸ਼ਾਂਤੀ ਬਣਾਏ ਰੱਖਣ ਦੀ ਅਪੀਲ

By  Jashan A November 9th 2019 10:53 AM

ਅਯੁੱਧਿਆ ਵਿਵਾਦ 'ਤੇ ਸੁਪਰੀਮ ਕੋਰਟ ਦਾ ਫੈਸਲਾ ਅੱਜ, PM ਮੋਦੀ ਨੇ ਲੋਕਾਂ ਨੂੰ ਕੀਤੀ ਸ਼ਾਂਤੀ ਬਣਾਏ ਰੱਖਣ ਦੀ ਅਪੀਲ,ਨਵੀਂ ਦਿੱਲੀ: ਰਾਮ ਜਨਮ ਭੂਮੀ-ਬਾਬਰੀ ਮਸਜਿਦ ਮਾਮਲੇ ‘ਤੇ ਸੁਪਰੀਮ ਕੋਰਟ ਨੇ ਅੱਜ ਆਪਣਾ ਫੈਸਲਾ ਸੁਣਾਉਣਾ ਹੈ। ਜਿਸ ਦੌਰਾਨ ਇਸ ਫੈਸਲੇ ਤੋਂ ਪਹਿਲਾਂ ਅਯੁੱਧਿਆ ਨੂੰ ਛਾਉਣੀ ‘ਚ ਤਬਦੀਲ ਕਰ ਦਿੱਤਾ ਗਿਆ ਹੈ। ਉਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

https://twitter.com/narendramodi/status/1192848606455164929?s=20

ਪੀ.ਐੱਮ. ਮੋਦੀ ਨੇ ਟਵੀਟ ਕਰ ਕੇ ਲਿਖਿਆ,''ਅਯੁੱਧਿਆ 'ਤੇ ਅੱਜ ਯਾਨੀ ਸ਼ਨੀਵਾਰ ਨੂੰ ਸੁਪਰੀਮ ਕੋਰਟ ਦਾ ਫੈਸਲਾ ਆ ਰਿਹਾ ਹੈ। ਪਿਛਲੇ ਕੁਝ ਮਹੀਨਿਆਂ ਤੋਂ ਸੁਪਰੀਮ ਕੋਰਟ 'ਚ ਲਗਾਤਾਰ ਇਸ ਵਿਸ਼ੇ 'ਤੇ ਸੁਣਵਾਈ ਹੋ ਰਹੀ ਸੀ, ਪੂਰਾ ਦੇਸ਼ ਉਤਸੁਕਤਾ ਨਾਲ ਦੇਖ ਰਿਹਾ ਸੀ। ਇਸ ਦੌਰਾਨ ਸਮਾਜ ਦੇ ਸਾਰੇ ਵਰਗਾਂ ਵਲੋਂ ਸਦਭਾਵਨਾ ਦਾ ਵਾਤਾਵਰਣ ਬਣਾਏ ਰੱਖਣ ਲਈ ਕੀਤੀ ਗਈ ਕੋਸ਼ਿਸ਼ ਬਹੁਤ ਸ਼ਲਾਘਾਯੋਗ ਹੈ।''

ਹੋਰ ਪੜ੍ਹੋ: ਵਿਦੇਸ਼ਾਂ 'ਚ ਪੰਜਾਬਣਾਂ ਦੀ ਬੱਲੇ-ਬੱਲੇ, ਵੱਡੀਆਂ ਉਪਲਬਧੀਆਂ ਹਾਸਲ ਕਰ ਵਧਾਇਆ ਪੰਜਾਬੀਆਂ ਦਾ ਮਾਣ

https://twitter.com/narendramodi/status/1192848482576453633?s=20

ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੇ 5 ਜੱਜਾਂ ਦੀ ਸੰਵਿਧਾਨ ਬੈਂਚ ਨੇ ਇਸ ਮਾਮਲੇ ਦੀ 40 ਦਿਨਾਂ ਤੱਕ ਸੁਣਵਾਈ ਕੀਤੀ। ਕਈ ਪਟੀਸ਼ਨਾਂ ਦੀ ਸੁਣਵਾਈ ਤੋਂ ਬਾਅਦ 16 ਅਕਤੂਬਰ ਨੂੰ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਫੈਸਲੇ ਦੀ ਘੜੀ ਦਾ ਇੰਤਜ਼ਾਰ ਹੈ।

-PTC News

Related Post