ਅਯੁੱਧਿਆ ਰਾਮ ਜਨਮ ਭੂਮੀ- ਬਾਬਰੀ ਮਸਜਿਦ ਵਿਵਾਦ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਖ਼ਬਰ

By  Jashan A November 9th 2019 11:22 AM -- Updated: November 9th 2019 11:33 AM

ਅਯੁੱਧਿਆ ਰਾਮ ਜਨਮ ਭੂਮੀ- ਬਾਬਰੀ ਮਸਜਿਦ ਵਿਵਾਦ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਖ਼ਬਰ,ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅਯੁੱਧਿਆ ਵਿਵਾਦ 'ਤੇ ਆਪਣਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਫੈਸਲਾ ਸੁਣਾਉਣ ਵਿੱਚ ਲਗਭਗ ਅੱਧਾ ਘੰਟਾ ਲਗਾਇਆ। ਇਸ ਫੈਸਲੇ ਨਾਲ ਅਯੁੱਧਿਆ 'ਚ ਰਾਮ ਮੰਦਰ ਦੀ ਉਸਾਰੀ ਦਾ ਰਸਤਾ ਸਾਫ਼ ਹੋ ਗਿਆ।

ਅਦਾਲਤ ਨੇ ਵਿਵਾਦਿਤ ਜ਼ਮੀਨ ਰਾਮਲਲਾ ਵਿਰਾਜਮਾਨ ਨੂੰ ਦੇਣ ਦਾ ਫੈਸਲਾ ਕੀਤਾ ਹੈ। ਨਾਲ ਹੀ ਸਰਕਾਰ ਨੂੰ ਮੰਦਿਰ ਬਣਾਉਣ ਲਈ ਇਕ ਟਰੱਸਟ ਬਣਾਉਣ ਦਾ ਆਦੇਸ਼ ਦਿੱਤਾ ਗਿਆ ਹੈ।ਅਯੁੱਧਿਆ 'ਚ ਹੀ ਮੁਸਲਿਮ ਪੱਖ ਨੂੰ  5 ਏਕੜ ਜ਼ਮੀਨ ਦੇਣ ਦਾ ਆਦੇਸ਼ ਦਿੱਤਾ ਗਿਆ ਹੈ। ਅਦਾਲਤ ਨੇ ਸ਼ੀਆ ਵਕਫ਼ ਬੋਰਡ ਅਤੇ ਨਿਰਮੋਹੀ ਅਖਾੜੇ ਦੇ ਦਾਅਵਿਆਂ ਨੂੰ ਰੱਦ ਕਰ ਦਿੱਤਾ।

ਹੋਰ ਪੜ੍ਹੋ: ਯੂ.ਕੇ: ਬਜਟ ਵਿੱਚ ਸਕੂਲਾਂ ਲਈ 'ਕੋਈ ਵਾਧੂ ਪੈਸੇ ਨਹੀਂ'

https://twitter.com/ANI/status/1193042008824143873?s=20

ਸੁਪਰੀਮ ਕੋਰਟ ਦੇ ਫੈਸਲੇ ਦੇ ਮੱਦੇਨਜ਼ਰ ਅਯੁੱਧਿਆ ਸਮੇਤ ਰਾਜ ਭਰ 'ਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਫੈਸਲੇ ਤੋਂ ਪਹਿਲਾਂ ਚੀਫ ਜਸਟਿਸ ਰੰਜਨ ਗੋਗੋਈ ਨੂੰ ਵੀ ਜ਼ੈਡ ਪਲੱਸ ਸੁਰੱਖਿਆ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੇ 5 ਜੱਜਾਂ ਦੀ ਸੰਵਿਧਾਨ ਬੈਂਚ ਨੇ ਇਸ ਮਾਮਲੇ ਦੀ 40 ਦਿਨਾਂ ਤੱਕ ਸੁਣਵਾਈ ਕੀਤੀ। ਕਈ ਪਟੀਸ਼ਨਾਂ ਦੀ ਸੁਣਵਾਈ ਤੋਂ ਬਾਅਦ 16 ਅਕਤੂਬਰ ਨੂੰ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਤੇ ਅੱਜ ਇਸ ਮਾਮਲੇ 'ਤੇ ਫੈਸਲਾ ਸੁਣਾਇਆ ਗਿਆ ਹੈ।

-PTC News

Related Post