ਅਯੁੱਧਿਆ ਫ਼ੈਸਲੇ ਮਗਰੋਂ ਪੰਜਾਬ ਦੇ ਇਸ ਸ਼ਹਿਰ 'ਚ ਤਿੰਨ ਦਿਨਾਂ ਲਈ ਇੰਟਰਨੈੱਟ ਸੇਵਾ ਬੰਦ

By  Jashan A November 9th 2019 12:53 PM

ਅਯੁੱਧਿਆ ਫ਼ੈਸਲੇ ਮਗਰੋਂ ਪੰਜਾਬ ਦੇ ਇਸ ਸ਼ਹਿਰ 'ਚ ਤਿੰਨ ਦਿਨਾਂ ਲਈ ਇੰਟਰਨੈੱਟ ਸੇਵਾ ਬੰਦ,ਮਲੇਰਕੋਟਲਾ: ਸੁਪਰੀਮ ਕੋਰਟ ਨੇ ਅਯੁੱਧਿਆ ਵਿਵਾਦ ‘ਤੇ ਆਪਣਾ ਫੈਸਲਾ ਸੁਣਾਇਆ ਹੈ। ਜਿਸ ਦੌਰਾਨ ਪੰਜਾਬ ਦੇ ਮਲੇਰਕੋਟਲਾ ਸ਼ਹਿਰ 'ਚ ਇੰਟਰਨੈੱਟ ਸੇਵਾ ਨੂੰ ਤਿੰਨ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਮੌਕੇ ਸਥਾਨਕ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ 'ਚ ਸੁਰੱਖਿਆ ਵਧਾਈ ਹੈ ਤੇ ਉਹਨਾਂ ਨੇ ਫਲੈਗ ਮਾਰਚ ਵੀ ਕੱਢਿਆ। ਤੁਹਾਨੂੰ ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਅਯੁੱਧਿਆ ਵਿਵਾਦ ‘ਤੇ ਆਪਣਾ ਫੈਸਲਾ ਸੁਣਾਇਆ ਹੈ। ਇਸ ਫੈਸਲੇ ਨਾਲ ਅਯੁੱਧਿਆ ‘ਚ ਰਾਮ ਮੰਦਰ ਦੀ ਉਸਾਰੀ ਦਾ ਰਸਤਾ ਸਾਫ਼ ਹੋ ਗਿਆ।ਅਦਾਲਤ ਨੇ ਵਿਵਾਦਿਤ ਜ਼ਮੀਨ ਰਾਮਲਲਾ ਵਿਰਾਜਮਾਨ ਨੂੰ ਦੇਣ ਦਾ ਫੈਸਲਾ ਕੀਤਾ ਹੈ। ਹੋਰ ਪੜ੍ਹੋ: ਸੁਪਰੀਮ ਕੋਰਟ ਨੇ ਵਟਸਐਪ ,ਆਈ.ਟੀ. ਅਤੇ ਵਿੱਤ ਮੰਤਰਾਲੇ ਨੂੰ ਭੇਜਿਆ ਨੋਟਿਸ ਉਥੇ ਹੀ ਸਰਕਾਰ ਨੂੰ ਮੰਦਿਰ ਬਣਾਉਣ ਲਈ ਇਕ ਟਰੱਸਟ ਬਣਾਉਣ ਦਾ ਆਦੇਸ਼ ਦਿੱਤਾ ਗਿਆ ਹੈ।ਅਯੁੱਧਿਆ ‘ਚ ਹੀ ਮੁਸਲਿਮ ਪੱਖ ਨੂੰ 5 ਏਕੜ ਜ਼ਮੀਨ ਦੇਣ ਦਾ ਆਦੇਸ਼ ਦਿੱਤਾ ਗਿਆ ਹੈ। ਅਦਾਲਤ ਨੇ ਸ਼ੀਆ ਵਕਫ਼ ਬੋਰਡ ਅਤੇ ਨਿਰਮੋਹੀ ਅਖਾੜੇ ਦੇ ਦਾਅਵਿਆਂ ਨੂੰ ਰੱਦ ਕਰ ਦਿੱਤਾ। -PTC News

Related Post