ਬਾਬਾ ਬਕਾਲਾ ਕਾਨਫਰੰਸ : ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਕਾਰਨ ਪੰਜਾਬ ਨੂੰ ਆਪਣੀ ਰਾਜਧਾਨੀ ਨਹੀਂ ਮਿਲੀ : ਬਿਕਰਮ ਮਜੀਠੀਆ

By  Shanker Badra August 15th 2019 02:49 PM

ਬਾਬਾ ਬਕਾਲਾ ਕਾਨਫਰੰਸ : ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਕਾਰਨ ਪੰਜਾਬ ਨੂੰ ਆਪਣੀ ਰਾਜਧਾਨੀ ਨਹੀਂ ਮਿਲੀ : ਬਿਕਰਮ ਮਜੀਠੀਆ:ਬਾਬਾ ਬਕਾਲਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਰੱਖੜ ਪੁੰਨਿਆ 'ਤੇ ਬਾਬਾ ਬਕਾਲਾ 'ਚ ਸਿਆਸੀ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਸਮੇਤ ਹੋਰਨਾਂ ਪਾਰਟੀਆਂ ਨੇ ਸਿਆਸੀ ਸਟੇਜਾਂ ਸਜਾਈਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸ਼ਿਰਕਤ ਕੀਤੀ ਹੈ। ਇਸ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜੋੜ ਮੇਲੇ 'ਚ ਪਹੁੰਚੀ ਸੰਗਤ ਨੂੰ ਰੱਖੜ ਪੁੰਨਿਆ ਅਤੇ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਹੈ।

Baba Bakala Shiromani Akali Dal Political conference
ਬਾਬਾ ਬਕਾਲਾ ਕਾਨਫਰੰਸ : ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਕਾਰਨ ਪੰਜਾਬ ਨੂੰ ਆਪਣੀ ਰਾਜਧਾਨੀ ਨਹੀਂ ਮਿਲੀ : ਬਿਕਰਮ ਮਜੀਠੀਆ

ਇਸ ਦੌਰਾਨ ਬਿਕਰਮ ਮਜੀਠੀਆ ਨੇ ਪਾਕਿਸਤਾਨ 'ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦਾ ਰੱਖਿਆ ਮੰਤਰੀ ਆਪਣੇ ਮੁਲਕ ਦੀ ਫ਼ਿਕਰ ਕਰੇ ਭਾਰਤ ਦੀ ਨਹੀਂ। ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਕਾਰਨ ਪੰਜਾਬ ਨੂੰ ਆਪਣੀ ਰਾਜਧਾਨੀ ਨਹੀਂ ਮਿਲੀ। ਜੇ ਹਿਮਾਚਲ ਦੇ ਲੋਕ ਪੰਜਾਬ 'ਚ ਕਾਰੋਬਾਰ ਕਰ ਸਕਦੇ ਨੇ ਤਾਂ ਪੰਜਾਬੀਆਂ ਨੂੰ ਵੀ ਓਥੇ ਕਾਰੋਬਾਰ ਕਰਨ ਦਾ ਹੱਕ ਮਿਲੇ।

Baba Bakala Shiromani Akali Dal Political conference
ਬਾਬਾ ਬਕਾਲਾ ਕਾਨਫਰੰਸ : ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਕਾਰਨ ਪੰਜਾਬ ਨੂੰ ਆਪਣੀ ਰਾਜਧਾਨੀ ਨਹੀਂ ਮਿਲੀ : ਬਿਕਰਮ ਮਜੀਠੀਆ

ਮਜੀਠੀਆ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ 'ਚ ਅਕਾਲੀ -ਭਾਜਪਾ ਦੇ ਆਗੂਆਂ 'ਤੇ ਪਰਚੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ 'ਤੇ ਸਭ ਤੋਂ ਵੱਧ ਸਿਆਸਤ ਕਰਨ ਵਾਲੇ ਰਾਹੁਲ ਗਾਂਧੀ ਅਤੇ ਸੁਨੀਲ ਜਾਖੜ ਲੋਕ ਸਭਾ ਚੋਣਾਂ ਵਿੱਚ ਹਾਰੇ ਹਨ। ਉਨ੍ਹਾਂ ਕਿਹਾ ਕਿ ਘਰ -ਘਰ ਨੌਕਰੀ ਦੇ ਵਾਅਦੇ ਤੋਂ ਕੈਪਟਨ ਅਮਰਿੰਦਰ ਸਿੰਘ ਮੁਕਰੇ ਹਨ।

Baba Bakala Shiromani Akali Dal Political conference
ਬਾਬਾ ਬਕਾਲਾ ਕਾਨਫਰੰਸ : ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਕਾਰਨ ਪੰਜਾਬ ਨੂੰ ਆਪਣੀ ਰਾਜਧਾਨੀ ਨਹੀਂ ਮਿਲੀ : ਬਿਕਰਮ ਮਜੀਠੀਆ

ਉਨ੍ਹਾਂ ਕਿਹਾ ਹੈ ਕਿ ਗੈਰ ਕਾਨੂੰਨੀ ਮਾਈਨਿੰਗ ਮਾਮਲੇ 'ਤੇ ਕਾਂਗਰਸੀ ਆਗੂ ਖ਼ੁਦ ਸਵਾਲ ਚੁੱਕ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਗਰੀਬ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬੰਦ ਕੀਤੀਆਂ ਹਨ। ਇਸ ਦੌਰਾਨ ਬਿਕਰਮ ਮਜੀਠੀਆ ਨੇ ਕਿਸਾਨ ਕਰਜ਼ਾ ਮੁਆਫ਼ੀ 'ਤੇ ਵੀ ਕੈਪਟਨ ਅਮਰਿੰਦਰ ਸਿੰਘ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ 11 ਵਿਧਾਇਕ ਹੋਣ ਦੇ ਬਾਵਜੂਦ ਵੀ ਆਪ ਦਾ ਵਿਰੋਧੀ ਧਿਰ ਦਾ ਨੇਤਾ ਬਣਿਆ ਹੋਇਆ ਹੈ।

-PTCNews

Related Post