ਪਾਕਿ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਯੂਨੀਵਰਸਿਟੀ ਸਥਾਪਤ ਕਰਨ ਦੇ ਫੈਸਲੇ ਦਾ ਨਿਹੰਗ ਮੁੱਖੀ ਬਾਬਾ ਬਲਬੀਰ ਸਿੰਘ ਵੱਲੋਂ ਸਵਾਗਤ

By  Jashan A February 10th 2019 05:48 PM -- Updated: February 10th 2019 05:52 PM

ਪਾਕਿ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਯੂਨੀਵਰਸਿਟੀ ਸਥਾਪਤ ਕਰਨ ਦੇ ਫੈਸਲੇ ਦਾ ਨਿਹੰਗ ਮੁੱਖੀ ਬਾਬਾ ਬਲਬੀਰ ਸਿੰਘ ਵੱਲੋਂ ਸਵਾਗਤ,ਅੰਮ੍ਰਿਤਸਰ: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੀ ਯਾਦ ਵਿਚ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਾਪਤ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

pak ਪਾਕਿ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਯੂਨੀਵਰਸਿਟੀ ਸਥਾਪਤ ਕਰਨ ਦੇ ਫੈਸਲੇ ਦਾ ਨਿਹੰਗ ਮੁੱਖੀ ਬਾਬਾ ਬਲਬੀਰ ਸਿੰਘ ਵੱਲੋਂ ਸਵਾਗਤ

ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਚਿਰੋਕਣੀਆਂ ਮੰਗਾਂ ਨੂੰ ਪੂਰਾ ਕਰਨ ਲਈ ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।

ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੁਮੀ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਖੁੱਲੇ ਦਰਸ਼ਨਾਂ ਲਈ ਤਿਆਰ ਕੀਤੇ ਜਾ ਰਹੇ ਕਾਰੀਡੋਰ ਸਬੰਧੀ ਤੇਜੀ ਨਾਲ ਕੀਤੇ ਜਾ ਰਹੇ ਕਾਰਜ਼ ਵੀ ਪ੍ਰਸੰਸਾਯੋਗ ਹਨ।

pak ਪਾਕਿ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਯੂਨੀਵਰਸਿਟੀ ਸਥਾਪਤ ਕਰਨ ਦੇ ਫੈਸਲੇ ਦਾ ਨਿਹੰਗ ਮੁੱਖੀ ਬਾਬਾ ਬਲਬੀਰ ਸਿੰਘ ਵੱਲੋਂ ਸਵਾਗਤ

ਉਹਨਾਂ ਕਿਹਾ ਕਿ ਕੀਤੇ ਜਾ ਰਹੇ ਅੇਲਾਨ ਕਿਤੇ ਅੇਲਾਨ ਬਣ ਕੇ ਹੀ ਨਾ ਰਹਿ ਜਾਣ ਸਗੋਂ ਇਹਨਾਂ 'ਤੇ ਤੇਜੀ ਨਾਲ ਕੰਮ ਵੀ ਹੋਣਾ ਚਾਹੀਦਾ ਹੈ।ਉਹਨਾਂ ਇਹ ਵੀ ਕਿਹਾ ਕਿ ਗੁਰੂ ਜੀ ਨਾਲ ਸਬੰਧਤ ਧਾਰਮਿਕ ਕਾਰਜਾਂ ਤੇ ਸਿਆਸਤ ਨਹੀਂ ਹੋਣੀ ਚਾਹੀਦੀ ਸਗੋਂ ਸਾਰਿਆਂ ਨੂੰ ਮਿਲ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ। ਉਹਨਾਂ ਭਾਰਤ ਸਰਕਾਰ ਪਾਸੋਂ ਵੀ ਮੰਗ ਕੀਤੀ ਕਿ ਉਹ ਵੀ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਕੀਤੇ ਜਾਣ ਵਾਲੇ ਕਾਰਜ਼ਾਂ ਵਿਚ ਤੇਜੀ ਲਿਆਵੇ।

-PTC News

Related Post