ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਅਲੌਕਿਕ ਨਗਰ ਕੀਰਤਨ

By  Shanker Badra January 25th 2020 01:29 PM -- Updated: January 25th 2020 01:32 PM

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਅਲੌਕਿਕ ਨਗਰ ਕੀਰਤਨ:ਅੰਮ੍ਰਿਤਸਰ : ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਆਰੰਭ ਹੋਇਆ ਹੈ। ਇਹ ਨਗਰ ਕੀਰਤਨ ਵੱਖ -ਵੱਖ ਬਜ਼ਾਰਾਂ 'ਚੋ ਹੁੰਦਾ ਹੋਇਆ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਵਿਖੇ ਪੁੱਜ ਕੇ ਸੰਪਨ ਹੋਵੇਗਾ।

Baba Deep Singh Ji Gurpurab Dedicated Sri Akal Takht Sahib To Nagar Kirtan Start ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਅਲੌਕਿਕ ਨਗਰ ਕੀਰਤਨ

ਇਹ ਵਿਸ਼ਾਲ ਨਗਰ ਕੀਰਤਨ ਚੌਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਤੋਂ ਤਰਨ ਤਾਰਨ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟ ਵਿਖੇ ਸੰਪੂਰਨ ਹੋਵੇਗਾ।

Baba Deep Singh Ji Gurpurab Dedicated Sri Akal Takht Sahib To Nagar Kirtan Start ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਅਲੌਕਿਕ ਨਗਰ ਕੀਰਤਨ

ਇਸ ਮੌਕੇ ਹਜ਼ਾਰਾਂ ਸੰਗਤ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋਈ ਅਤੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਹੈ। ਨਗਰ ਕੀਰਤਨ ਵਿੱਚਸਕੂਲ ਬੈਂਡ, ਪੁਲਿਸ ਬੈਂਡ ਤੋਂ ਇਲਾਵਾ ਵੱਖ-ਵੱਖ ਗਤਕਾ ਪਾਰਟੀਆਂ, ਸ਼ਬਦੀ ਜਥੋ, ਸਭਾ ਸੁਸਾਇਟੀਆਂ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਹੈ।

Baba Deep Singh Ji Gurpurab Dedicated Sri Akal Takht Sahib To Nagar Kirtan Start ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਅਲੌਕਿਕ ਨਗਰ ਕੀਰਤਨ

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ਾਲ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 27 ਜਨਵਰੀ ਨੂੰ ਪੈਣਗੇ।

-PTCNews

Related Post