ਬਾਬਾ ਜੀਵਨ ਸਿੰਘ ਚੇਤਨਾ ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਲੲੀ ਰਵਾਨਾ ਕਰਨ ਸਮੇਂ ਬਿਕਰਮ ਮਜੀਠੀਆ ਪਹੁੰਚੇ

By  Shanker Badra September 4th 2018 04:16 PM

ਬਾਬਾ ਜੀਵਨ ਸਿੰਘ ਚੇਤਨਾ ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਲੲੀ ਰਵਾਨਾ ਕਰਨ ਸਮੇਂ ਬਿਕਰਮ ਮਜੀਠੀਆ ਪਹੁੰਚੇ:ਬਾਬਾ ਜੀਵਨ ਸਿੰਘ ਦੇ 357 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਕੱਢਿਆ ਜਾ ਰਿਹਾ ਹੈ। ਇਹ ਚੇਤਨਾ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ ਹੈ।ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਸਨ।ਇਸ ਦੌਰਾਨ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਪਹੁੰਚੇ ਹਨ। ਦੱਸਿਆ ਜਾਂਦਾ ਹੈ ਕਿ ਇਹ ਚੇਤਨਾ ਮਾਰਚ ਵੱਖ-ਵੱਖ ਪਿੰਡਾਂ -ਸ਼ਹਿਰਾਂ 'ਚੋਂ ਹੁੰਦਾ ਹੋਇਆ ਤਖਤ ਸ੍ਰੀ ਅੰਨਦਪੁਰ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ। -PTCNews

Related Post