ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਵੱਲੋਂ ਪਦਮਸ਼੍ਰੀ ਐਵਾਰਡ ਵਾਪਸ ਕਰਨ ਦਾ ਐਲਾਨ  

By  Shanker Badra December 4th 2020 04:28 PM -- Updated: December 4th 2020 04:36 PM

ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਵੱਲੋਂ ਪਦਮਸ਼੍ਰੀ ਐਵਾਰਡ ਵਾਪਸ ਕਰਨ ਦਾ ਐਲਾਨ:ਖਡੂਰ ਸਾਹਿਬ : ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਨੇ ਆਪਣਾ ਪਦਮਸ਼੍ਰੀ ਐਵਾਰਡ ਰਾਸ਼ਟਰਪਤੀ ਨੂੰ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧ 'ਚ ਇਕ ਪੱਤਰ ਅੱਜ ਰਾਸ਼ਟਰਪਤੀ ਨੂੰ ਭੇਜਦਿਆਂ ਬਾਬਾ ਸੇਵਾ ਸਿੰਘ ਜੀ ਨੇ ਲਿਖਿਆ ਕਿ, ''ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਸੰਘਰਸ਼ ਲਈ ਮਜਬੂਰ ਕਰਨ ਅਤੇ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਜ਼ੁਲਮ ਕਰਨ ਦੇ ਵਰਤਾਰੇ ਸਬੰਧੀ ਵੇਦਨਾ ਪ੍ਰਗਟ ਕਰਦਾ ਹੋਇਆ 'ਪਦਮਸ਼੍ਰੀ ਐਵਾਰਡ' ਵਾਪਸ ਕਰ ਰਿਹਾ ਹਾਂ।'

Baba Sewa Singh Ji announces return of Padma Shri Award in support of farmers ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਵੱਲੋਂ ਪਦਮਸ਼੍ਰੀ ਐਵਾਰਡ ਵਾਪਸ ਕਰਨ ਦਾ ਐਲਾਨ

ਉਨ੍ਹਾਂ ਲਿਖਿਆ ਕਿ ਅੱਜ ਜਦੋਂ ਸਮੁੱਚੇ ਭਾਰਤ ਦੇ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਤਾਂ ਅਜਿਹੇ ਸਮੇਂ 'ਚ ਸਰਕਾਰ ਵਲੋਂ ਅਪਣਾਇਆ ਜਾ ਰਿਹਾ ਵਤੀਰਾ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਨ-ਸਨਮਾਨ ਲੋਕ ਅਤੇ ਸਮਾਜ ਭਲਾਈ ਲਈ ਹੀ ਮਿਲਦੇ ਹਨ।

Baba Sewa Singh Ji announces return of Padma Shri Award in support of farmers ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਵੱਲੋਂ ਪਦਮਸ਼੍ਰੀ ਐਵਾਰਡ ਵਾਪਸ ਕਰਨ ਦਾ ਐਲਾਨ

ਜਦੋਂ ਆਮ ਲੋਕਾਂ ਨਾਲ ਵਧੀਕੀ ਹੋ ਰਹੀ ਹੋਵੇ, ਉਨ੍ਹਾਂ ਨੂੰ ਲਿਤਾੜਿਆ ਜਾ ਰਿਹਾ ਹੋਵੇ, ਲੋਕ ਕੜਾਕੇ ਦੀ ਠੰਢ 'ਚ ਸੜਕਾਂ 'ਤੇ ਦਿਨ ਰਾਤ ਗੁਜ਼ਾਰ ਰਹੇ ਹੋਣ ਅਤੇ ਅਜਿਹੇ 'ਚ ਰਾਸ਼ਟਰ ਉਨ੍ਹਾਂ ਨੂੰ ਅੱਖੋਂ ਪਰੋਖੇ ਕਰ ਰਿਹਾ ਹੋਵੇ ਤਾਂ ਅਜਿਹੇ ਰਾਸ਼ਟਰੀ ਸਨਮਾਨ ਨੂੰ ਕੋਲ ਰੱਖਣ ਦੀ ਕੋਈ ਤੁਕ ਨਹੀਂ ਬਣਦੀ। ਇਹ ਭਾਰਤ ਦੇ ਆਮ ਨਾਗਰਿਕਾਂ ਦੀ ਲੜਾਈ ਹੈ ਅਤੇ ਆਮ ਨਾਗਰਿਕ ਹੀ ਭਾਰਤ ਹਨ।

Baba Sewa Singh Ji announces return of Padma Shri Award in support of farmers ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਜੀ ਵੱਲੋਂ ਪਦਮਸ਼੍ਰੀ ਐਵਾਰਡ ਵਾਪਸ ਕਰਨ ਦਾ ਐਲਾਨ

ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬੀਤੇ ਦਿਨੀਂ ਪਦਮ ਵਿਭੂਸ਼ਣ ਪੁਰਸਕਾਰ ਕੇਂਦਰ ਸਰਕਾਰ ਨੂੰ ਵਾਪਸ ਕਰ ਦਿੱਤਾ ਗਿਆ ਹੈ। ਇਸ ਦੇ ਇਲਾਵਾ ਪੁਰਸਕਾਰ ਵਾਪਸ ਕਰਨ ਵਾਲਿਆਂ ਵਿੱਚ ਸਿਰਮੌਰ ਸ਼ਾਇਰ ਡਾ. ਮੋਹਨਜੀਤ (ਦਿੱਲੀ), ਪ੍ਰਸਿੱਧ ਚਿੰਤਕ ਡਾ. ਜਸਵਿੰਦਰ ਸਿੰਘ (ਪਟਿਆਲਾ) ਅਤੇ ਪੰਜਾਬੀ ਨਾਟਕਕਾਰ ਅਤੇ ‘ਪੰਜਾਬੀ ਟ੍ਰਿਬਿਊਨ’ ਦੇ ਸੰਪਾਦਕ ਡਾ. ਸਵਰਾਜਬੀਰ ਸ਼ਾਮਿਲ ਹਨ। ਐਵਾਰਡ ਵਾਪਸੀ ਦੀ ਸੂਚੀ ‘ਚ 27 ਖਿਡਾਰੀਆਂ ਦੇ ਨਾਮ ਹਨ।

-PTCNews

Related Post