ਬੱਬਰ ਖ਼ਾਲਸਾ ਇੰਟਰਨੈਸ਼ਨਲ ਜਥੇਬੰਦੀ ਦਾ ਅਸਲੀ ਚਿਹਰਾ ਆਇਆ ਸਾਹਮਣੇ , ਕੀਤਾ ਇਹ ਘਿਨੌਣਾ ਕੰਮ

By  Shanker Badra November 10th 2018 11:12 AM

ਬੱਬਰ ਖ਼ਾਲਸਾ ਇੰਟਰਨੈਸ਼ਨਲ ਜਥੇਬੰਦੀ ਦਾ ਅਸਲੀ ਚਿਹਰਾ ਆਇਆ ਸਾਹਮਣੇ ,ਕੀਤਾ ਇਹ ਘਿਨੌਣਾ ਕੰਮ:ਮਲੋਟ 'ਚ ਬੱਬਰ ਖ਼ਾਲਸਾ ਇੰਟਰਨੈਸ਼ਨਲ ਜਥੇਬੰਦੀ ਦਾ ਅਸਲੀ ਚਿਹਰਾ ਆਇਆ ਸਾਹਮਣੇ ਹੈ।ਬੱਬਰ ਖ਼ਾਲਸਾ ਇੰਟਰਨੈਸ਼ਨਲ ਜਥੇਬੰਦੀ ਦੇ ਮੈਂਬਰਾਂ ਨੇ ਸ਼ਹਿਰ ਦੇ ਰਾਜ ਕੁਮਾਰ ਨਾਂਅ ਦੇ ਇੱਕ ਵਿਅਕਤੀ ਤੋਂ 50 ਲੱਖ ਰੁਪਏ ਦੀ ਮੰਗ ਕੀਤੀ ਹੈ।ਇਸ ਸਬੰਧੀ ਰਾਜ ਕੁਮਾਰ ਨੇ ਸਿਟੀ ਪੁਲਿਸ ਨੂੰ ਦਿੱਤੀ ਲਿਖਤੀ ਸ਼ਿਕਾਇਤ 'ਚ ਦੱਸਿਆ ਹੈ ਕਿ 25 ਅਕਤੂਬਰ ਨੂੰ ਸਵੇਰੇ ਕਰੀਬ 5 ਵਜੇ ਉਸਨੂੰ ਆਪਣੇ ਘਰ ਵਿੱਚ ਇੱਕ ਲਿਫ਼ਾਫ਼ੇ 'ਚ ਲੈਟਰ ਮਿਲਿਆ ਹੈ।

ਜਿਸ ਵਿੱਚ ਉਨ੍ਹਾਂ ਨੇ 50 ਲੱਖ ਰੁਪਏ ਦੇਣ ਦੀ ਮੰਗ ਕੀਤੀ ਹੈ ਅਤੇ ਨਾ ਦੇਣ ਦੀ ਸੂਰਤ ਵਿੱਚ ਉਸਦੇ ਪਰਿਵਾਰ ਨੂੰ ਜਾਨੋਂ -ਮਾਰਨ ਦੀ ਧਮਕੀ ਦਿੱਤੀ ਹੈ।

ਸਿਟੀ ਪੁਲਿਸ ਨੇ ਸ਼ਿਕਾਇਤ ਤੋਂ ਬਾਅਦ ਅਣਪਛਾਤੇ ਲੋਕਾਂ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਦੱਸ ਦੇਈਏ ਕਿ ਇਸ ਤੋਂ 5 ਸਾਲ ਪਹਿਲਾਂ ਆੜ੍ਹਤੀਏ ਦੇ ਪੁੱਤਰ ਨੂੰ ਅਗਵਾ ਕਰਕੇ ਇੱਕ ਕਰੋੜ ਦੀ ਫਿਰੌਤੀ ਮੰਗੀ ਸੀ।

-PTCNews

Related Post