ਮਰਹੂਮ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਚ ਪਹੁੰਚੇ ਬੱਬੂ ਮਾਨ ਤੇ ਹਰਭਜਨ ਮਾਨ , ਭੇਂਟ ਕੀਤੀ ਸ਼ਰਧਾਂਜਲੀ

By  Shanker Badra February 25th 2021 01:52 PM -- Updated: February 25th 2021 02:02 PM
ਮਰਹੂਮ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਚ ਪਹੁੰਚੇ ਬੱਬੂ ਮਾਨ ਤੇ ਹਰਭਜਨ ਮਾਨ , ਭੇਂਟ ਕੀਤੀ ਸ਼ਰਧਾਂਜਲੀ

ਖੰਨਾ : ਪੰਜਾਬੀ ਗਾਇਕੀ ਦੇ 'ਬਾਬਾ ਬੋਹੜ' ਵਜੋਂ ਜਾਂਦੇਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀਖੰਨਾ 'ਚਅੰਤਿਮ ਯਾਤਰਾਕੱਢੀ ਜਾ ਰਹੀ ਹੈ। ਇਸ ਮੌਕੇ ਵੱਡੀ ਗਿਣਤੀ 'ਚ ਉਨ੍ਹਾਂ ਦੇ ਚਾਹੁਣ ਵਾਲੇ ਮੌਜੂਦ ਹਨ। ਮਰਹੂਮ ਪੰਜਾਬੀ ਗਾਇਕ ਸਿਕੰਦਰ (60) ਦੀ ਮ੍ਰਿਤਕ ਦੇਹ ਨੂੰ ਅੱਜ ਦੁਪਹਿਰ 2 ਵਜੇ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਪੁਰਦ-ਏ-ਖਾਕ ਕੀਤਾ ਜਾਵੇਗਾ। ਪੰਜਾਬੀ ਗਾਇਕ ਬੱਬੂ ਮਾਨ ਤੇ ਹਰਭਜਨ ਮਾਨ ਨੇ ਅੱਜ ਮਰਹੂਮ ਗਾਇਕ ਸਰਦੂਲ ਸਿਕੰਦਰ ਨੂੰ ਖੰਨਾ ਵਿਖੇ ਸਥਿਤ ਉਨ੍ਹਾਂ ਦੇ ਜੱਦੀ ਘਰ 'ਚ ਜਾ ਸ਼ਰਧਾਂਜਲੀ ਭੇਂਟ ਕੀਤੀ। [caption id="attachment_477644" align="aligncenter"]Babbu Mann and Harbhajan Mann Tribute paid to Antim Yatra of Sardul Sikandar ਮਰਹੂਮ ਸਰਦੂਲ ਸਿਕੰਦਰਦੀ ਅੰਤਿਮ ਯਾਤਰਾ 'ਚ ਪਹੁੰਚੇ ਬੱਬੂ ਮਾਨ ਤੇ ਹਰਭਜਨ ਮਾਨ , ਭੇਂਟ ਕੀਤੀ ਸ਼ਰਧਾਂਜਲੀ[/caption] ਪੜ੍ਹੋ ਹੋਰ ਖ਼ਬਰਾਂ : ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਵਿਛੋੜੇ ਤੋਂ ਬਾਅਦ ਪਤਨੀ ਅਮਰ ਨੂਰੀ ਦਾ ਰੋ-ਰੋ ਬੁਰਾ ਹਾਲ ਇਸ ਤੋਂ ਪਹਿਲਾਂ ਮਰਹੂਮ ਸਰਦੂਲ ਸਿਕੰਦਰ ਦੇ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੇ ਘਰ ਖੰਨਾ ਵਿਖੇਬੱਬੂ ਮਾਨ ,ਹਰਭਜਨ ਮਾਨ ਸਮੇਤ ਕਈ ਨਾਮਵਰ ਹਸਤੀਆਂ ਪੁੱਜੀਆਂ ਸਨ ,ਜਿੱਥੇ ਨਾਮਵਰ ਹਸਤੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।  ਬੱਬੂ ਮਾਨ ਵੱਲੋਂ ਸਰਦੂਲ ਸਿਕੰਦਰ ਦੇ ਪਰਿਵਾਰ ਨਾਲ ਦੁੱਖ ਵੀ ਵੰਡਾਇਆ ਗਿਆ। ਇਸ ਮੌਕੇ ਜਿੱਥੇ ਸਰਦੂਲ ਸਿਕੰਦਰ ਦਾ ਪੂਰਾ ਪਰਿਵਾਰ ਗਮ ਦੇ ਸਾਗਰ 'ਚ ਡੁੱਬਿਆ ਹੋਇਆ ਹੈ, ਉੱਥੇ ਹੀ ਮਰਹੂਮ ਗਾਇਕ ਦੀ ਪਤਨੀ ਅਮਰ ਨੂਰੀ ਦਾ ਸਰਦੂਲ ਸਿਕੰਦਰ ਦੇ ਵਿਛੋੜੇ ਤੋਂ ਬਾਅਦ ਰੋ-ਰੋ ਬੁਰਾ ਹਾਲ ਹੈ। [caption id="attachment_477642" align="aligncenter"]Babbu Mann and Harbhajan Mann Tribute paid to Antim Yatra of Sardul Sikandar ਮਰਹੂਮ ਸਰਦੂਲ ਸਿਕੰਦਰਦੀ ਅੰਤਿਮ ਯਾਤਰਾ 'ਚ ਪਹੁੰਚੇ ਬੱਬੂ ਮਾਨ ਤੇ ਹਰਭਜਨ ਮਾਨ , ਭੇਂਟ ਕੀਤੀ ਸ਼ਰਧਾਂਜਲੀ[/caption] ਦੱਸਣਯੋਗ ਹੈ ਕਿ ਸਰਦੂਲ ਸਿਕੰਦਰ ਨੇ ਬੁੱਧਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ ਤੇ ਉਨ੍ਹਾਂ ਦੀ ਪਿਛਲੇ ਕਈ ਦਿਨਾਂ ਤੋਂ ਹਾਲਤ ਬੇਹੱਦ ਨਾਜ਼ੁਕ ਸੀ। ਸਰਦੂਲ ਸਿਕੰਦਰ ਦਿਲ, ਗੁਰਦੇ ਤੇ ਸ਼ੂਗਰ ਦੇ ਰੋਗ ਤੋਂ ਇਲਾਵਾ ਕਰੋਨਾ ਤੋਂ ਵੀ ਪੀੜਤ ਸਨ ਤੇ ਪਿਛਲੇ ਡੇਢ ਮਹੀਨੇ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਪੰਜ ਕੁ ਸਾਲ ਪਹਿਲਾਂ ਉਨ੍ਹਾਂ ਦੀ ਕਿਡਨੀ ਵੀ ਬਦਲੀ ਗਈ ਸੀ ਤੇ ਉਨ੍ਹਾਂ ਦੀ ਪਤਨੀ ਅਮਰ ਨੂਰੀ ਨੇ ਉਨ੍ਹਾਂ ਨੂੰ ਆਪਣੀ ਕਿਡਨੀ ਦਾਨ ਕੀਤੀ ਸੀ। [caption id="attachment_477646" align="aligncenter"]Babbu Mann and Harbhajan Mann Tribute paid to Antim Yatra of Sardul Sikandar ਮਰਹੂਮ ਸਰਦੂਲ ਸਿਕੰਦਰਦੀ ਅੰਤਿਮ ਯਾਤਰਾ 'ਚ ਪਹੁੰਚੇ ਬੱਬੂ ਮਾਨ ਤੇ ਹਰਭਜਨ ਮਾਨ , ਭੇਂਟ ਕੀਤੀ ਸ਼ਰਧਾਂਜਲੀ[/caption] ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੱਜੋਂ ਜਾਣੇ ਜਾਂਦੇ ਸਰਦੂਲ ਸਿਕੰਦਰ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਸਨ। 15 ਜਨਵਰੀ 1961 ਨੂੰ ਪਿੰਡ ਖੇੜੀ ਨੌਧ ਸਿੰਘ ਵਿੱਚ ਉੱਘੇ ਤਬਲਾਵਾਦਕ ਸਾਗਰ ਮਸਤਾਨਾ ਦੇ ਘਰ ਜਨਮੇ ਸਰਦੂਲ ਨੂੰ ਗਾਇਕੀ ਵਿਰਾਸਤ ਵਿੱਚ ਮਿਲੀ ਸੀ। ਉਸ ਦੇ ਪੁਰਖੇ ਪਟਿਆਲਾ ਦੇ ਸੰਗੀਤ ਘਰਾਣੇ ਨਾਲ ਸਬੰਧਤ ਸਨ। ਉਹ ਛੇ ਭੈਣ-ਭਰਾ ਸਨ। [caption id="attachment_477648" align="aligncenter"]Babbu Mann and Harbhajan Mann Tribute paid to Antim Yatra of Sardul Sikandar ਮਰਹੂਮ ਸਰਦੂਲ ਸਿਕੰਦਰਦੀ ਅੰਤਿਮ ਯਾਤਰਾ 'ਚ ਪਹੁੰਚੇ ਬੱਬੂ ਮਾਨ ਤੇ ਹਰਭਜਨ ਮਾਨ , ਭੇਂਟ ਕੀਤੀ ਸ਼ਰਧਾਂਜਲੀ[/caption] ਦੱਸ ਦੇਈਏ ਕਿ ਸੰਨ 1980 ਵਿੱਚ ਉਨ੍ਹਾਂ ਦੀ ਪਹਿਲੀ ਕੈਸੇਟ 'ਰੋਡਵੇਜ਼ ਦੀ ਲਾਰੀ' ਕਾਫ਼ੀ ਮਕਬੂਲ ਹੋਈ। ਉਨ੍ਹਾਂ ਦੀ ਵਿਸ਼ਵ ਪੱਧਰ 'ਤੇ ਸਭ ਤੋਂ ਵੱਧ ਪੰਜ ਮਿਲੀਅਨ ਤੱਕ ਵਿਕਣ ਵਾਲੀ 1991 ਵਿੱਚ ਆਈ ਕੈਸੇਟ 'ਹੁਸਨਾਂ ਦੇ ਮਾਲਕੋ' ਸੀ। ਸਰਦੂਲ ਨੇ ਦੇਸ਼-ਵਿਦੇਸ਼ ਵਿੱਚ ਸੈਂਕੜੇ ਸ਼ੋਅ ਕੀਤੇ ਤੇ ਸੈਂਕੜੇ ਸੰਸਥਾਵਾਂ ਵੱਲੋਂ ਉਸ ਨੂੰ ਵੱਕਾਰੀ ਸਨਮਾਨ ਭੇਟ ਕੀਤੇ ਗਏ। ਉਹ ਚੰਗੀ ਅਵਾਜ ਦੇ ਮਲਿਕ ਸਨ। ਬਹੁਤ ਸਾਰੇ ਕਲਾਕਾਰਾਂ ਨੇ ਵੀ ਉਹਨਾਂ ਤੋਂ ਗਾਇਕੀ ਦੀ ਸਿਖਿਆ ਲਈ ਸੀ। ਹੁਣ ਸੁਰਾਂ ਦੇ ਸਿਕੰਦਰ ਤੇ  ਖੂਬਸੂਰਤ ਅਵਾਜ ਦੇ ਮਲਿਕ ਅੱਜ ਸਾਡੇ ਵਿੱਚ ਨਹੀਂ ਰਹੇ। -PTCNews

Related Post