ਬੁਰੀ ਖ਼ਬਰ : ਕਿਸਾਨੀ ਸੰਘਰਸ਼ 'ਚ ਸ਼ਾਮਿਲ ਹੋਣ ਜਾ ਰਹੇ ਕਿਸਾਨ ਦੀ ਹੋਈ ਮੌਤ

By  Jagroop Kaur December 16th 2020 11:15 AM -- Updated: December 16th 2020 05:31 PM

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਬੁੱਧਵਾਰ ਯਾਨੀ ਕਿ ਅੱਜ 21ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਬੀਤੀ 26 ਨਵੰਬਰ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਧਰਨਿਆਂ 'ਤੇ ਬੈਠੇ ਹਨ। ਕਿਸਾਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਜਿੱਦ 'ਤੇ ਅੜੇ ਹੋਏ ਹਨ , ਆਪਣੀ ਹੱਕਾਂ ਦੀ ਲੜਾਈ ਦੌਰਾਨ ਕਈ ਸੰਘਰਸ਼ੀ ਆਪਣੀਆਂ ਜਾਨਾਂ ਤੱਕ ਗਵਾ ਚੁਕੇ ਹਨ |

ਇਹਨਾਂ ਵਿਚ ਅੱਜ ਦੀ ਤੜਕ ਸਵੇਰ ਵੀ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਦਿੱਲੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਸੰਘਰਸ਼ੀ ਕੁਲਵਿੰਦਰ ਸਿੰਘ ਸਤੌਰ ਦੀ ਕਿਸਾਨ ਮੋਰਚੇ ਵਿਚ ਜਾਂਦੇ ਹੋਏ ਐਕਸੀਡੈਂਟ ਦੌਰਾਨ ਖੰਨਾ ਵਿਚ ਮੌਤ ਹੋ ਗਈ ਹੈ |

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵੀ ਕਿਸਾਨ ਮੁਰਚੇ ਤੋਂ ਪਰਤ ਰਹੇ 4 ਕਿਸਾਨਾਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਸੀ , ਅਤੇ ਦਰਜਨ ਦੇ ਕਰੀਬ ਕਿਸਾਨ ਜ਼ਖਮੀ ਹੋ ਗਏ ਸਨ। ਜਿੰਨਾ ਦਾ ਹਾਲ ਜਾਣਨ ਲਈ ਸਿਹਤ ਮੰਤਰੀ ਬਲਬੀਰ ਸਿੱਧੂ ਵੀ ਹਸਪਤਾਲ ਪਹੁੰਚੇ ਸਨ।

ਮੰਦਭਾਗੀ ਖ਼ਬਰ : ਦਿੱਲੀ ਧਰਨੇ ਤੋਂ ਪਰਤ ਰਹੇ ਕਿਸਾਨ ਹੋਏ ਸੜਕ ਹਾਦਸੇ ਦਾ ਸ਼ਿਕਾਰ, 2 ਦੀ ਮੌਤ ਕਈ ਜ਼ਖਮੀ

 

ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕਰੀਬ 40 ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ 'ਚ ਕਿਸਾਨ ਸੜਕਾਂ 'ਤੇ ਡਟੇ ਹੋਏ ਹਨ ਅਤੇ ਉਹ ਲੰਬੇ ਸਮੇਂ ਤੱਕ ਸੰਘਰਸ਼ ਦੀ ਗੱਲ ਕਰ ਰਹੇ ਹਨ। ਕਿਸਾਨਾਂ ਨੇ ਜਦੋਂ ਦਿੱਲੀ ਕੂਚ ਕੀਤਾ ਸੀ ਤਾਂ ਉਨ੍ਹਾਂ ਨੇ ਕਿਹਾ ਸੀ ਕਿ ਉਹ 6 ਮਹੀਨੇ ਦਾ ਰਾਸ਼ਨ-ਪਾਣੀ ਲੈ ਕੇ ਆਏ ਹਨ, ਕਿਉਂਕਿ ਸਰਕਾਰ ਨਾਲ ਉਨ੍ਹਾਂ ਦੀ ਲੜਾਈ ਲੰਬੀ ਚੱਲੇਗੀ

ਸੜਕ ਹਾਦਸੇ 'ਚ ਆਪਣੀ ਜਾਨਾਂ ਗਵਾਉਣ ਵਾਲੇ ਕਿਸਾਨਾਂ ਲਈ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ, ਸ਼ਿਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।Image may contain: 3 people, crowd and outdoor, text that says

harsimrat kaur badal: ਕੁੰਡਲੀ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਸ਼ਹੀਦੀ! ਪਟਿਆਲਾ ਜ਼ਿਲ੍ਹੇ ਦੇ ਪਿੰਡ ਸਹੌਲੀ ਦੇ ਕਿਸਾਨ ਸ. ਪਾਲ ਸਿੰਘ ਜੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਬਾਰੇ ਜਾਣ ਕੇ ਬੜਾ ਦੁੱਖ ਲੱਗਿਆ। ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਵੰਡਾਉਂਦੇ ਹੋਏ, ਮੈਂ ਗੁਰੂ ਚਰਨਾਂ 'ਚ ਪਾਲ ਸਿੰਘ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦੀ ਹਾਂ।

Related Post