ਲੇਹ 'ਚ ਖਰਾਬ ਹੋਇਆ ਮੌਸਮ- ਅੰਮ੍ਰਿਤਸਰ 'ਚ ਹੋਈ ਐਮਰਜੈਂਸੀ ਲੈਂਡਿੰਗ, ਯਾਤਰੀਆਂ ਨੇ ਕੀਤਾ ਹੰਗਾਮਾ

By  Riya Bawa September 18th 2022 07:20 AM -- Updated: September 18th 2022 08:00 AM

Emergency Landing: ਦਿੱਲੀ ਤੋਂ ਸਪਾਈਸ ਜੈੱਟ ਦੀ ਫਲਾਈਟ ਨੂੰ ਲੇਹ 'ਚ ਖਰਾਬ ਮੌਸਮ ਕਾਰਨ ਅੰਮ੍ਰਿਤਸਰ 'ਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਖਰਾਬ ਮੌਸਮ ਕਾਰਨ ਇਹ ਫਲਾਈਟ ਰਾਤ ਨੂੰ ਹੀ ਦਿੱਲੀ ਪਰਤ ਗਈ ਪਰ ਜਿਵੇਂ ਹੀ ਦਿੱਲੀ ਪਰਤੀ ਤਾਂ ਯਾਤਰੀਆਂ ਨੇ ਹੰਗਾਮਾ ਕਰ ਦਿੱਤਾ। ਸਪਾਈਸ ਜੈੱਟ ਨੂੰ ਯਾਤਰੀਆਂ ਦੀ ਰਿਹਾਇਸ਼ ਦਾ ਪ੍ਰਬੰਧ ਕਰਨਾ ਪਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਤੋਂ ਲੇਹ ਜਾਣ ਵਾਲੀ ਸਪਾਈਸ ਜੈੱਟ ਦੀ ਉਡਾਣ ਐਸਜੀ 123 ਨੇ ਕਰੀਬ 5 ਘੰਟੇ ਦੀ ਦੇਰੀ ਨਾਲ 3.15 ਵਜੇ ਦੇ ਕਰੀਬ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਉਡਾਣ ਭਰੀ। ਫਲਾਈਟ ਲੇਹ ਪਹੁੰਚ ਗਈ ਪਰ ਖਰਾਬ ਮੌਸਮ ਕਾਰਨ ਇਸ ਨੂੰ ਲੇਹ 'ਚ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।

SpiceJet flight makes emergency landing at Delhi airport after crew notices smoke in cabin

ਇਸ ਤੋਂ ਬਾਅਦ ਫਲਾਈਟ ਨੂੰ ਅੰਮ੍ਰਿਤਸਰ 'ਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਲੇਹ 'ਚ ਮੌਸਮ ਠੀਕ ਹੋਣ 'ਤੇ ਕੁਝ ਸਮਾਂ ਉਡੀਕ ਕਰਨ ਤੋਂ ਬਾਅਦ ਫਲਾਈਟ ਨੂੰ ਮੁੜ ਦਿੱਲੀ ਵੱਲ ਮੋੜ ਦਿੱਤਾ ਗਿਆ ਪਰ ਸਪਾਈਸ ਜੈੱਟ ਦੀਆਂ ਮੁਸ਼ਕਲਾਂ ਇੱਥੇ ਹੀ ਖਤਮ ਨਹੀਂ ਹੋਈਆਂ ਕਿਉਂਕਿ ਯਾਤਰੀਆਂ ਨੇ ਰਨਵੇਅ 'ਤੇ ਹੀ ਧਰਨਾ ਦੇ ਦਿੱਤਾ।

ਇਹ ਵੀ ਪੜ੍ਹੋ: PM Modi Birthday: ਜਨਮ ਦਿਨ ਮੌਕੇ PM ਮੋਦੀ ਦੇਸ਼ ਨੂੰ ਦੇਣਗੇ BIG ਗਿਫ਼ਟ ! ਜਾਣੋ ਕੀ ਹੋਵੇਗਾ ਖ਼ਾਸ?

ਸਪਾਈਸਜੈੱਟ ਦੀ ਫਲਾਈਟ ਐਸਜੀ 123 ਸ਼ਨੀਵਾਰ ਦੇਰ ਰਾਤ ਦਿੱਲੀ ਵਿੱਚ ਲੈਂਡ ਹੋਈ ਪਰ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਉੱਤੇ ਉਤਰਦੇ ਹੀ ਯਾਤਰੀਆਂ ਨੇ ਰਨਵੇਅ ਉੱਤੇ ਧਰਨਾ ਦੇ ਦਿੱਤਾ। ਯਾਤਰੀਆਂ ਨੇ ਰੋਸ ਪ੍ਰਦਰਸ਼ਨ ਕੀਤਾ, ਵਿਰੋਧੀ ਨਾਅਰੇਬਾਜ਼ੀ ਕੀਤੀ ਅਤੇ ਭਾਰਤ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ।

-PTC News

Related Post