ਬਾਦਲ ਪਰਿਵਾਰ ਵੱਲੋਂ ਆਪਣੇ ਜਮਹੂਰੀ ਹੱਕ ਦਾ ਕੀਤਾ ਗਿਆ ਇਸਤੇਮਾਲ

By  Jasmeet Singh February 20th 2022 11:56 AM -- Updated: February 20th 2022 12:05 PM

ਲੰਬੀ: ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਤੇ ਮੁੱਖ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕੀਤਾ ਗਿਆ। ਇਸ ਦਰਮਿਆਨ ਬਾਦਲ ਪਰਿਵਾਰ ਹਲਕਾ ਲੰਬੀ ਵਿਖੇ ਆਪਣਾ ਵੋਟ ਪਾਉਣ ਪਹੁੰਚੇ ਸਨ। ਜਿੱਥੇ ਮੀਡੀਆ ਦਾ ਵੱਡਾ ਜਮਾਵੜਾ ਲੱਗਿਆ ਹੋਇਆ ਸੀ ਜਿਨ੍ਹਾਂ ਸੁਖਬੀਰ ਸਿੰਘ ਬਾਦਲ ਤੋਂ ਸੰਵੇਦਨਸ਼ੀਲ ਮੁੱਦਿਆਂ 'ਤੇ ਕਈ ਸਵਾਲ ਪੁੱਛੇ ਪਰ ਅਕਾਲੀ ਦਲ ਪ੍ਰਧਾਨ ਨੇ ਚੋਣ ਜ਼ਾਬਤੇ ਦੀ ਪਾਲਣਾ ਕਰਦਿਆਂ ਨਿਮਰਤਾ ਸਹਿਤ ਮੀਡੀਆ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ "ਮੈਂ ਸਿਰਫ ਇਹ ਕਹਿਣਾ ਚਾਹਾਂਗਾ ਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਕਲੀਨ ਸਵੀਪ ਨਾਲ ਜਿੱਤ ਹਾਸਿਲ ਕਰੇਗੀ ਹੈ ਅਤੇ ਸਾਨੂੰ 80 ਤੋਂ ਵੱਧ ਸੀਟਾਂ ਮਿਲਣਗੀਆਂ।" Badal family exercised their democratic right ਸਾਬਕਾ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੀਡੀਆ ਕਰਮੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਸੂਬੇ ਵਿੱਚ ਵੱਡੀ ਜਿੱਤ ਹਾਸਿਲ ਕਰੇਗੀ। ਉਨ੍ਹਾਂ ਕਿਹਾ "ਅੱਜ ਲੋਕ ਇੱਕ ਸਥਿਰ, ਮਜ਼ਬੂਤ ਸਰਕਾਰ ਚਾਹੁੰਦੇ ਹਨ। ਇੱਕ ਸਰਹੱਦੀ ਰਾਜ ਹੋਣ ਦੇ ਨਾਤੇ ਪੰਜਾਬ ਕੋਲ ਬਹੁਤ ਸਾਰੀਆਂ ਚੁਣੌਤੀਆਂ ਹਨ। ਮੈਨੂੰ ਯਕੀਨ ਹੈ ਕਿ ਇੱਕ ਅਜ਼ਮਾਈ ਅਤੇ ਪਰਖੀ ਸਥਾਨਕ, ਖੇਤਰੀ ਪਾਰਟੀ ਦੇ ਹੱਕ ਵਿੱਚ ਅਕਾਲੀ ਦਲ ਦੀ ਕਲੀਨ ਸਵੀਪ ਹੋਣ ਜਾ ਰਿਹਾ ਹੈ ਜੋ ਸਥਾਨਕ ਲੋਕਾਂ ਦੀਆਂ ਇੱਛਾਵਾਂ ਨੂੰ ਸਮਝਦੀ ਹੈ।" ਇਹ ਵੀ ਪੜ੍ਹੋ: ਪੁਲਿਸ ਨੇ ਸੋਨੂੰ ਸੂਦ ਦੀ ਗੱਡੀ ਨੂੰ ਲਿਆ ਕਬਜ਼ੇ 'ਚ , ਸੋਨੂੰ ਸੂਦ ਤੋਂ ਕੀਤੀ ਗਈ ਪੁੱਛਗਿੱਛ  Badal family exercised their democratic right ਮੀਡੀਆ ਨਾਲ ਗੱਲ ਕਰਦਿਆਂ ਪੰਜਾਬ ਦੇ ਪੰਜ ਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਜੋ ਇਸ ਵਾਰ ਵੀ ਚੋਣ ਮੈਦਾਨ 'ਚ ਹਨ ਉਨ੍ਹਾਂ ਮੀਡੀਆ ਕਰਮੀਆਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਆਪਣੇ ਵਿਚਾਰ ਸਾਹਮਣੇ ਰੱਖੇ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਇਕ ਥਾਂ 'ਤੇ ਮਜ਼ਬੂਤੀ ਨਾਲ ਖੜ੍ਹੇ ਹਾਂ। ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਕਈ ਲੋਕ ਚੋਣ ਟਿਕਟ ਨਾ ਮਿਲਣ 'ਤੇ ਦੂਜੀਆਂ ਪਾਰਟੀਆਂ ਵਿਚ ਚਲੇ ਗਏ ਹਨ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਲੰਬੀ ਹਲਕੇ ਤੋਂ ਚੋਣ ਲੜ ਰਹੇ ਹਨ। Badal family exercised their democratic right ਇਹ ਵੀ ਪੜ੍ਹੋ: ਜਿੱਥੇ ਚੰਨੀ ਨੇ ਪਾਉਣੀ ਸੀ ਵੋਟ, ਉੱਥੇ EVM ਮਸ਼ੀਨ ਹੋਈ ਖਰਾਬ ਉੱਥੇ ਹੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਧਰਮ ਪਤਨੀ ਗਨੀਵ ਮਜੀਠੀਆ ਵੀ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਨ ਪਹੁੰਚੇ ਸਨ। ਉੱਥੇ ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਵੀ ਉਨ੍ਹਾਂ ਕਦੇ ਵੀ ਆਪਣੇ ਹਲਕੇ ਨੂੰ ਹਲਕਾ ਨਹੀਂ ਬਲਕਿ ਆਪਣੇ ਪਰਿਵਾਰ ਸਮਾਨ ਹੀ ਸਮਝਿਆ ਹੈ। -PTC News

Related Post