ਅੰਤਰਰਾਸ਼ਟਰੀ ਨਗਰ ਕੀਰਤਨ ਪਹੁੰਚਿਆ ਬਾਦਲ ਪਿੰਡ, ਬਾਦਲ ਪਰਿਵਾਰ ਤੇ ਪਿੰਡ ਵਾਸੀਆਂ ਵੱਲੋਂ ਭਰਵਾਂ ਸੁਆਗਤ

By  Jashan A October 16th 2019 08:03 PM -- Updated: October 16th 2019 08:18 PM

ਅੰਤਰਰਾਸ਼ਟਰੀ ਨਗਰ ਕੀਰਤਨ ਪਹੁੰਚਿਆ ਬਾਦਲ ਪਿੰਡ, ਬਾਦਲ ਪਰਿਵਾਰ ਤੇ ਪਿੰਡ ਵਾਸੀਆਂ ਵੱਲੋਂ ਭਰਵਾਂ ਸੁਆਗਤ,ਬਾਦਲ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਬਾਦਲ ਪਿੰਡ ਵਿਖੇ ਪਹੁੰਚਿਆ।

Nagar Kirtanਜਿਥੇ ਬਾਦਲ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕੌਮਾਂਤਰੀ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ ਅਤੇ ਪਾਲਕੀ ਸਾਹਿਬ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ।

Nagar Kirtanਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਬੱਚਿਆਂ ਨੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾਇਆ।ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਰੁਮਾਲਾ ਵੀ ਭੇਟ ਕੀਤਾ ਗਿਆ।

ਹੋਰ ਪੜ੍ਹੋ:ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

Nagar Kirtanਨਗਰ ਕੀਰਤਨ ਨੂੰ ਲੈ ਕੇ ਬਾਦਲ ਪਿੰਡ ਦੀ ਸੰਗਤ ਵੱਲੋਂ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਵੱਡੀ ਗਿਣਤੀ ਸੰਗਤਾਂ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ।

ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਨਗਰ ਕੀਰਤਨ ਪੰਜਾਬ 'ਚ ਦਾਖਲ ਹੋਇਆ ਤੇ ਰਾਤ ਦਾ ਵਿਸਰਾਮ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਕੀਤਾ।

Nagar Kirtan ਜਿਸ ਦੌਰਾਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ 'ਚੋਂ ਹੁੰਦਾ ਹੋਇਆ ਬਾਦਲ ਪਿੰਡ ਪਹੁੰਚਿਆ।

-PTC News

Related Post