ਹੁਣ ਬਦਲਣਾ ਪਵੇਗਾ ਮਾਸਕ ਪਹਿਨਣ ਦਾ ਤਰੀਕਾ, ਹਾਈਕੋਰਟ ਵੱਲੋਂ ਸਖ਼ਤ ਹੁਕਮ ਜਾਰੀ  

By  Shanker Badra April 24th 2021 04:45 PM

ਚੰਡੀਗੜ੍ਹ : ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਾਸਕ ਪਹਿਨਣ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਜਿਹੜੇ ਵਿਅਕਤੀ ਮਾਸਕ ਪਾ ਕੇ ਆਪਣੇ ਮੂੰਹ ਜਾਂ ਨੱਕ ਨੂੰ ਖੁੱਲ੍ਹਾ ਛੱਡਦੇ ਹਨ, ਉਨ੍ਹਾਂ ਖ਼ਿਲਾਫ਼ ਵੀ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ

badalana pwega mask paun da trika , Highcourt walo sakht Hukam jari ਹੁਣ ਬਦਲਣਾ ਪਵੇਗਾ ਮਾਸਕ ਪਹਿਨਣ ਦਾ ਤਰੀਕਾ, ਹਾਈਕੋਰਟ ਵੱਲੋਂ ਸਖ਼ਤ ਹੁਕਮ ਜਾਰੀ

ਹਾਈਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਬਾਡੀਜ਼ ਐਂਡ ਹੈਲਥ ਅਧਿਕਾਰੀਆਂ ਨੂੰ ਲੋਕਾਂ ਦੇ ਮਾਸਕ ਪਾਉਣ ਨੂੰ ਯਕੀਨੀ ਬਣਾਉਣ ਦੇ ਕਦਮ ਚੁੱਕਣ ਦੇ ਆਦੇਸ਼ ਦਿੱਤੇ ਹਨ।ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਹੁਕਮ ਜਾਰੀ ਕੀਤੇ ਹਨ ਕਿ ਮਾਸਕ ਨੂੰ ਨੱਕ ਤੋਂ ਹੇਠਾਂ ਪਹਿਨਣ ਵਾਲਿਆਂ ਨੂੰ ਬਗੈਰ ਮਾਸਕ ਦੇ ਮੰਨਦੇ ਹੋਏ ਸਖ਼ਤੀ ਨਾਲ ਉਨ੍ਹਾਂ ਦੇ ਚਲਾਨ ਕੱਟੇ ਜਾਣ।

badalana pwega mask paun da trika , Highcourt walo sakht Hukam jari ਹੁਣ ਬਦਲਣਾ ਪਵੇਗਾ ਮਾਸਕ ਪਹਿਨਣ ਦਾ ਤਰੀਕਾ, ਹਾਈਕੋਰਟ ਵੱਲੋਂ ਸਖ਼ਤ ਹੁਕਮ ਜਾਰੀ

ਹਾਈਕੋਰਟਨੇ ਕਿਹਾ ਜਨਤਕ ਤੇ ਨਿੱਜੀ ਸੰਸਥਾਵਾਂ ਦੇ ਮੁਖੀ ਆਪਣੇ ਕਰਮਚਾਰੀਆਂ ਨੂੰ ਸਲੀਕੇ ਨਾਲ ਮਾਸਕ ਪਾਉਣ ਲਈ ਜਾਗਰੂਕ ਕਰਨ। ਲਾਪਰਵਾਹੀ ਨਾਲ ਮਾਸਕ ਪਾਉਣ ਵਾਲਿਆਂ ਖਿਲਾਫ ਕਾਰਵਾਈ ਦੇ ਆਦੇਸ਼ ਦਿੱਤੇ। ਜਸਟਿਸ ਰਾਜਨ ਗੁਪਤਾ ਤੇ ਜਸਟਿਸ ਕਰਮਜੀਤ ਸਿੰਘ ਦੇ ਬੈਂਚ ਨੇ ਇਕ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਇਹ ਆਦੇਸ਼ ਦਿੱਤੇ ਹਨ।

badalana pwega mask paun da trika , Highcourt walo sakht Hukam jari ਹੁਣ ਬਦਲਣਾ ਪਵੇਗਾ ਮਾਸਕ ਪਹਿਨਣ ਦਾ ਤਰੀਕਾ, ਹਾਈਕੋਰਟ ਵੱਲੋਂ ਸਖ਼ਤ ਹੁਕਮ ਜਾਰੀ

ਪੜ੍ਹੋ ਹੋਰ ਖ਼ਬਰਾਂ : ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਆਕਸੀਜਨ ਦੀ ਕਮੀ ਨਾਲ 6 ਮਰੀਜ਼ਾਂ ਦੀ ਮੌਤ

ਦੱਸ ਦੇਈਏ ਕਿ ਪੰਜਾਬ ਸਮੇਤ ਚੰਡੀਗੜ੍ਹ ਅਤੇ ਹਰਿਆਣਾ 'ਚ ਕੋਰੋਨਾ ਦੇ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ 'ਚ ਆਕਸੀਜਨ ਦੀ ਕਮੀ ਕਾਰਨ ਵੱਡੀ ਗਿਣਤੀ 'ਚ ਮਰੀਜ਼ਾਂ ਦੀਆਂ ਜਾਨਾਂ ਜਾ ਰਹੀਆਂ ਹਨ। ਅਜਿਹੇ ਹਾਲਾਤ 'ਚ ਜੇਕਰ ਕੋਰੋਨਾ ਬੀਮਾਰੀ ਨੂੰ ਲੋਕ ਹਲਕੇ 'ਚ ਲੈਣਗੇ ਤਾਂ ਆਉਣ ਵਾਲੇ ਦਿਨਾਂ 'ਚ ਹਾਲਾਤ ਹੋਰ ਵੀ ਖ਼ਰਾਬ ਹੋਣ ਦੀ ਸੰਭਾਵਨਾ ਹੈ।

-PTCNews

Related Post