ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ SIT ਵੱਲੋਂ ਡੇਰਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦੀਆਂ ਤਿਆਰੀਆਂ

By  Shanker Badra March 21st 2019 01:07 PM

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ SIT ਵੱਲੋਂ ਡੇਰਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦੀਆਂ ਤਿਆਰੀਆਂ:ਕੋਟਕਪੂਰਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਤਲਬ ਕਰਨ ਜਾਂ ਖ਼ੁਦ ਸੁਨਾਰੀਆ ਜੇਲ ਰੋਹਤਕ 'ਚ ਜਾਣ ਦੀ ਤਿਆਰੀ ਕਰ ਲਈ ਹੈ।ਜਿਸ ਦੇ ਲਈ ਸਿੱਟ ਨੇ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋਂ ਇਜਾਜ਼ਤ ਲੈ ਲਈ ਹੈ।

Bahal Kalan shootout case SIT Ram Rahim inquire Preparations ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ SIT ਵੱਲੋਂ ਡੇਰਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦੀਆਂ ਤਿਆਰੀਆਂ

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਕੁੱਝ ਡੇਰਾ ਪ੍ਰੇਮੀਆਂ ਨੂੰ ਹਿਰਾਸਤ ਵਿਚ ਲਿਆ ਜਾ ਚੁੱਕਾ ਹੈ ਅਤੇ ਦੋਵਾਂ ਗੋਲੀ ਕਾਂਡਾਂ ਵਿਚ ਵੀ ਡੇਰਾ ਸਿਰਸਾ ਦੀ ਭੂਮਿਕਾ ਸ਼ੱਕੀ ਮੰਨਿਆ ਜਾ ਰਿਹਾ ਹੈ।

Bahal Kalan shootout case SIT Ram Rahim inquire Preparations ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ SIT ਵੱਲੋਂ ਡੇਰਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦੀਆਂ ਤਿਆਰੀਆਂ

ਇਸ ਦੌਰਾਨ ਸਿੱਟ ਮੈਂਬਰ ਕੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਰੋਹਤਕ ਦੀ ਸੁਨਾਰਿਆ ਜੇਲ੍ਹ ਜਾ ਕੇ ਡੇਰਾ ਮੁਖੀ ਤੋਂ ਪੁੱਛਗਿੱਛ ਕੀਤੀ ਜਾਵੇਗੀ।

-PTCNews

Related Post