ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਵੱਡੀ ਰਾਹਤ ,ਹਾਈਕੋਰਟ ਨੇ ਦਿੱਤੀ ਅੰਤ੍ਰਿਮ ਜ਼ਮਾਨਤ

By  Shanker Badra April 3rd 2019 10:54 AM

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਵੱਡੀ ਰਾਹਤ ,ਹਾਈਕੋਰਟ ਨੇ ਦਿੱਤੀ ਅੰਤ੍ਰਿਮ ਜ਼ਮਾਨਤ:ਫ਼ਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਨੇ ਹਲਕਾ ਕੋਟਕਪੂਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਤੋਂ 2 ਵਾਰ ਪੁੱਛਗਿੱਛ ਕੀਤੀ ਹੈ।ਇਸ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਹੋਣ ਦੀ ਆਸ਼ੰਕਾ ਦੇ ਚਲਦਿਆਂ ਬੀਤੇ ਦਿਨੀ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੰਤ੍ਰਿਮ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ। [caption id="attachment_277893" align="aligncenter" width="300"]Bahibal Kalan case Mantar Singh Brar High Court Interim bail granted ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਵੱਡੀ ਰਾਹਤ ,ਹਾਈਕੋਰਟ ਨੇ ਦਿੱਤੀ ਅੰਤ੍ਰਿਮ ਜ਼ਮਾਨਤ[/caption] ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਮਨਤਾਰ ਸਿੰਘ ਬਰਾੜ ਨੂੰ ਅੰਤ੍ਰਿਮ ਜ਼ਮਾਨਤ ਦਿੱਤੀ ਹੈ।ਇਸ ਤੋਂ ਪਹਿਲਾਂ ਵੀ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਅੰਤ੍ਰਿਮ ਜ਼ਮਾਨਤ ਲਈ ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਹੈ ਪਰ ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ ਸੀ। [caption id="attachment_277892" align="aligncenter" width="299"]Bahibal Kalan case Mantar Singh Brar High Court Interim bail granted ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਵੱਡੀ ਰਾਹਤ ,ਹਾਈਕੋਰਟ ਨੇ ਦਿੱਤੀ ਅੰਤ੍ਰਿਮ ਜ਼ਮਾਨਤ[/caption] ਦੱਸ ਦੇਈਏ ਕਿ ਸੀਨੀਅਰ ਅਕਾਲੀ ਆਗੂ ਮਨਤਾਰ ਸਿੰਘ ਬਰਾੜ ਨੇ ਪਹਿਲਾਂ ਜ਼ਿਲ੍ਹਾ ਅਦਾਲਤ ਅਤੇ ਬਾਅਦ 'ਚ ਹਾਈਕੋਰਟ ਵਿਚ ਅਰਜ਼ੀ ਦੇ ਕੇ ਖ਼ਦਸ਼ਾ ਜਤਾਇਆ ਸੀ ਕਿ ਕੋਟਕਪੂਰਾ ਅਤੇ ਬਹਿਬਲ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਉਨ੍ਹਾਂ ਨੂੰ ਕਿਸੇ ਮੁਕੱਦਮੇ ਵਿਚ ਗ੍ਰਿਫ਼ਤਾਰ ਕਰ ਸਕਦੀ ਹੈ, ਇਸ ਲਈ ਉਸ ਨੂੰ ਅੰਤ੍ਰਿਮ ਜ਼ਮਾਨਤ ਦਿੱਤੀ ਜਾਵੇ। [caption id="attachment_277891" align="aligncenter" width="300"]Bahibal Kalan case Mantar Singh Brar High Court Interim bail granted ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਵੱਡੀ ਰਾਹਤ ,ਹਾਈਕੋਰਟ ਨੇ ਦਿੱਤੀ ਅੰਤ੍ਰਿਮ ਜ਼ਮਾਨਤ[/caption] ਦੱਸਣਯੋਗ ਹੈ ਕਿ 27 ਫਰਵਰੀ ਨੂੰ ਮਨਤਾਰ ਸਿੰਘ ਬਰਾੜ ਜਾਂਚ ਟੀਮ ਸਾਹਮਣੇ ਪੇਸ਼ ਹੋਏ ਸਨ ਤੇ ਜਾਂਚ ਟੀਮ ਨੇ ਉਸ ਤੋਂ ਕਰੀਬ 10 ਘੰਟੇ ਤੱਕ ਪੁੱਛ-ਪੜਤਾਲ ਕੀਤੀ ਗਈ ਸੀ।ਇਸ ਤੋਂ ਪਹਿਲਾਂ ਮਨਤਾਰ ਸਿੰਘ ਬਰਾੜ 9 ਨਵੰਬਰ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋ ਚੁੱਕੇ ਹਨ। -PTCNews

Related Post