ਬਹਿਬਲ ਕਲਾਂ ਗੋਲੀਕਾਡ ਮਾਮਲੇ 'ਚ SIT ਨੇ ਕੀਤੀ ਵੱਡੀ ਕਾਰਵਾਈ ,ਆਈਜੀ ਉਮਰਾਨੰਗਲ ਗ੍ਰਿਫ਼ਤਾਰ

By  Shanker Badra February 18th 2019 02:41 PM -- Updated: February 18th 2019 07:01 PM

ਬਹਿਬਲ ਕਲਾਂ ਗੋਲੀਕਾਡ ਮਾਮਲੇ 'ਚ SIT ਨੇ ਕੀਤੀ ਵੱਡੀ ਕਾਰਵਾਈ ,ਆਈਜੀ ਉਮਰਾਨੰਗਲ ਗ੍ਰਿਫ਼ਤਾਰ:ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਵੱਡੀ ਕਾਰਵਾਈ ਕਰਦਿਆਂ ਆਈਜੀ ਪਰਮਰਾਜ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਗੱਲ ਦੀ ਪੁਸ਼ਟੀ ਐੱਸ.ਆਈ.ਟੀ. ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕੀਤੀ ਹੈ।

 Bahibal Kalan case SIT IG ParamrajSingh Umrananga Arrested
ਬਹਿਬਲ ਕਲਾਂ ਗੋਲੀਕਾਡ ਮਾਮਲੇ 'ਚ SIT ਨੇ ਕੀਤੀ ਵੱਡੀ ਕਾਰਵਾਈ , ਆਈਜੀ ਉਮਰਾਨੰਗਲ ਗ੍ਰਿਫ਼ਤਾਰ

ਦੱਸ ਦੇਈਏ ਕਿ ਗੋਲੀਕਾਂਡ ਮਗਰੋਂ ਉਮਰਾਨੰਗਲ ਨੇ ਪ੍ਰੈੱਸ ਕਾਨਫਰੰਸ ਵੀ ਕੀਤੀ ਸੀ।ਇਸ ਮਾਮਲੇ ਵਿਚ ਉਮਰਾਨੰਗਲ ਦੀ ਗ੍ਰਿਫ਼ਤਾਰੀ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।ਉਮਰਾਨੰਗਲ ਨੂੰ ਕਿੱਥੋਂ ਹਿਰਾਸਤ ਵਿਚ ਲਿਆ ਗਿਆ ਹੈ ਫ਼ਿਲਹਾਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

 Bahibal Kalan case SIT IG ParamrajSingh Umrananga Arrested
ਬਹਿਬਲ ਕਲਾਂ ਗੋਲੀਕਾਡ ਮਾਮਲੇ 'ਚ SIT ਨੇ ਕੀਤੀ ਵੱਡੀ ਕਾਰਵਾਈ , ਆਈਜੀ ਉਮਰਾਨੰਗਲ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਇਸ ਮਾਮਲੇ 'ਚ ਐੱਸ.ਆਈ.ਟੀ. ਵੱਲੋਂ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।ਇਸ ਮਗਰੋਂ ਹੁਣ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

-PTCNews

Related Post