ਬਹਿਬਲ ਕਲਾਂ ਗੋਲੀਕਾਡ ਮਾਮਲਾ : ਆਈਜੀ ਪਰਮਰਾਜ ਉਮਰਾਨੰਗਲ ਨੂੰ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

By  Shanker Badra February 19th 2019 04:29 PM -- Updated: February 19th 2019 04:39 PM

ਬਹਿਬਲ ਕਲਾਂ ਗੋਲੀਕਾਡ ਮਾਮਲਾ : ਆਈਜੀ ਪਰਮਰਾਜ ਉਮਰਾਨੰਗਲ ਨੂੰ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ :ਫ਼ਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਵੱਡੀ ਕਾਰਵਾਈ ਕਰਦਿਆਂ ਸੋਮਵਾਰ ਨੂੰ ਆਈਜੀ ਪਰਮਰਾਜ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ।ਜਿਸ ਤੋਂ ਬਾਅਦ ਅੱਜ ਉਸਨੂੰ ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ ਗਿਆ ਹੈ ,ਜਿਥੇ ਫ਼ਰੀਦਕੋਟ ਦੀ ਅਦਾਲਤ ਨੇ ਆਈਜੀ ਪਰਮਰਾਜ ਉਮਰਾਨੰਗਲ ਨੂੰ 4 ਦਿਨਾਂ ਪੁਲਿਸ 'ਤੇ ਭੇਜ ਦਿੱਤਾ ਹੈ।

bahibal kalan shooting case IG Paramraj Umranangal Faridkot Court 4 days police remand ਬਹਿਬਲ ਕਲਾਂ ਗੋਲੀਕਾਡ ਮਾਮਲਾ : ਆਈਜੀ ਪਰਮਰਾਜ ਉਮਰਾਨੰਗਲ ਨੂੰ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਨੇ ਆਈਜੀ ਪਰਮਰਾਜ ਉਮਰਾਨੰਗਲ 'ਤੇ ਜਾਂਚ ਵਿੱਚ ਗੁੰਮਰਾਹ ਕਰਨ ਦੇ ਇਲਜ਼ਾਮ ਲਾਏ ਹਨ।ਉਨ੍ਹਾਂ ਨੂੰ ਕੋਟਕਪੂਰਾ ਫਾਇਰਿੰਗ ਸਬੰਧੀ ਦਰਜ ਐਫਆਈਆਰ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ।ਦੱਸ ਦੇਈਏ ਕਿ ਵਿਸ਼ੇਸ਼ ਜਾਂਚ ਟੀਮ ਨੇ ਸੋਮਵਾਰ ਨੂੰ ਆਈਜੀ ਪਰਮਰਾਜ ਉਮਰਾਨੰਗਲ ਨੂੰ ਗ੍ਰਿਫ਼ਤਾਰ ਕਰਕੇ ਫ਼ਰੀਦਕੋਟ ਲਿਆਂਦਾ ਗਿਆ ਸੀ।

bahibal kalan shooting case IG Paramraj Umranangal Faridkot Court 4 days police remand ਬਹਿਬਲ ਕਲਾਂ ਗੋਲੀਕਾਡ ਮਾਮਲਾ : ਆਈਜੀ ਪਰਮਰਾਜ ਉਮਰਾਨੰਗਲ ਨੂੰ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਇਸ ਸਬੰਧੀ ਐੱਸ.ਆਈ.ਟੀ. ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੀਤੇ ਕੱਲ ਕਿਹਾ ਸੀ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਵਿਚ ਉਮਰਾਨੰਗਲ ਦੀ ਭੂਮਿਕਾ ਬਾਰੇ ਸਾਡੇ ਕੋਲ ਪੂਰੇ ਸਬੂਤ ਹਨ ਅਤੇ ਉਨ੍ਹਾਂ ਕਿਹਾ ਕਿ ਐਸ.ਐਸ.ਪੀ ਚਰਨਜੀਤ ਸ਼ਰਮਾ ਦੇ ਬਿਆਨਾਂ ਦੇ ਅਧਾਰ 'ਤੇ ਸਾਡੇ ਕੋਲ ਪਰਮਰਾਜ ਸਿੰਘ ਉਮਰਾਨੰਗਲ ਖਿਲਾਰ ਸਬੂਤ ਹਨ।

-PTCNews

Related Post