ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਤੰਦਰੁਸਤ ਹੋ ਕੇ ਸਿੰਘੂ ਬਾਰਡਰ 'ਤੇ ਕਿਸਾਨ ਮੋਰਚੇ 'ਚ ਪੁੱਜੇ

By  Shanker Badra December 5th 2020 12:14 PM -- Updated: December 5th 2020 12:44 PM

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਤੰਦਰੁਸਤ ਹੋ ਕੇ ਸਿੰਘੂ ਬਾਰਡਰ 'ਤੇ ਕਿਸਾਨ ਮੋਰਚੇ 'ਚ ਪੁੱਜੇ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 10ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਕਿਸਾਨਾਂ ਦੇ ਇਸ ਸੰਘਰਸ਼ 'ਚ ਵੱਖ-ਵੱਖ ਜਥੇਬੰਦੀਆਂ ਵੱਲੋਂ ਪੂਰਾ ਸਾਥ ਦਿੱਤਾ ਜਾ ਰਿਹਾ ਹੈ।

Balbir Singh Rajewal recovered After reached Kisan Morcha at Singhu border ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਤੰਦਰੁਸਤ ਹੋ ਕੇ ਸਿੰਘੂ ਬਾਰਡਰ 'ਤੇ ਕਿਸਾਨ ਮੋਰਚੇ 'ਚ ਪੁੱਜੇ

ਇਸ ਦੌਰਾਨ ਪ੍ਰਮੁੱਖ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ।ਬਲਬੀਰ ਸਿੰਘ ਰਾਜੇਵਾਲ ਹਸਪਤਾਲ ਤੋਂ ਵਾਪਸ ਆ ਕੇ ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨ ਮੋਰਚੇ ਵਿਚ ਪੁੱਜੇ ਹਨ।ਬਲਬੀਰ ਰਾਜੇਵਾਲ ਅੱਜ ਬਾਅਦ ਦੁਪਹਿਰ 2 ਵਜੇ ਭਾਰਤ ਸਰਕਾਰ ਨਾਲ ਹੋ ਰਹੀ ਮੀਟਿੰਗ ਵਿਚ ਸ਼ਾਮਲ ਹੋਣਗੇ। ਬਲਬੀਰ ਰਾਜੇਵਾਲ ਸਰਕਾਰ ਨਾਲ ਹੁਣ ਤੱਕ ਹੋਈਆਂ ਮੀਟਿੰਗਾਂ ਵਿਚ ਮੁੱਖ ਬੁਲਾਰੇ ਦੀ ਭੂਮਿਕਾਨਿਭਾਉਂਦੇ ਆ ਰਹੇ ਹਨ।

Balbir Singh Rajewal recovered After reached Kisan Morcha at Singhu border ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਤੰਦਰੁਸਤ ਹੋ ਕੇ ਸਿੰਘੂ ਬਾਰਡਰ 'ਤੇ ਕਿਸਾਨ ਮੋਰਚੇ 'ਚ ਪੁੱਜੇ

ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਦੁਪਹਿਰ 2 ਵਜੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਪੰਜਵੇਂ ਗੇੜ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਆਰ-ਆਰ ਦੀ ਲੜਾਈ ਲੜ ਕੇ ਆਵਾਂਗੇ, ਰੋਜ਼-ਰੋਜ਼ ਮੀਟਿੰਗਾਂ ਨਹੀਂ ਹੁੰਦੀਆਂ। ਉਨ੍ਹਾਂ ਕਿਹਾ ਅੱਜ ਦੀ ਮੀਟਿੰਗ 'ਚ ਹੋਰ ਕੋਈ ਗੱਲ ਨਹੀਂ ਹੋਵੇਗੀ, ਸਿਰਫ਼ ਕਾਨੂੰਨਾਂ ਨੂੰ ਰੱਦ ਕਰਨ ਲਈ ਹੀ ਗੱਲ ਹੋਵੇਗੀ। ਇਸ ਤੋਂ ਪਹਿਲਾਂ 1 ਦਸੰਬਰ ਅਤੇ 3 ਦਸੰਬਰ ਨੂੰ ਵੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਮੀਟਿੰਗ ਹੋਈ ਸੀ, ਜੋ ਬੇਸਿੱਟਾ ਰਹੀ ਸੀ।

Balbir Singh Rajewal recovered After reached Kisan Morcha at Singhu border ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਤੰਦਰੁਸਤ ਹੋ ਕੇ ਸਿੰਘੂ ਬਾਰਡਰ 'ਤੇ ਕਿਸਾਨ ਮੋਰਚੇ 'ਚ ਪੁੱਜੇ

ਦੇਸ਼ ਭਰ ਦੀਆਂ ਕਰੀਬ 500 ਕਿਸਾਨ ਜਥੇਬੰਦੀਆਂ ਵੱਲੋਂ 'ਸੰਯੁਕਤ ਕਿਸਾਨ ਮੋਰਚਾ' ਦੀ ਅਗਵਾਈ ਵਿੱਚ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 5 ਦਸੰਬਰ ਨੂੰ ਦੇਸ਼ ਭਰ 'ਚ ਮੋਦੀ ਸਰਕਾਰ, ਅੰਬਾਨੀ ਅਤੇ ਅਡਾਨੀ ਅਤੇ ਹੋਰ ਦੇਸੀ-ਵਿਦੇਸ਼ੀ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਅਰਥੀ-ਫੂਕ ਮੁਜ਼ਾਹਰੇ ਕੀਤੇ ਜਾਣਗੇ। 7 ਦਸੰਬਰ ਨੂੰ ਖਿਡਾਰੀਆਂ ਸਮੇਤ ਹਰੇਕ ਵਰਗ ਦੀਆਂ ਸਖਸ਼ੀਅਤਾਂ ਆਪਣੇ ਸਨਮਾਨ ਮੈਡਲ ਵਾਪਸ ਕਰਨਗੇ।

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਤੰਦਰੁਸਤ ਹੋ ਕੇ ਸਿੰਘੂ ਬਾਰਡਰ 'ਤੇ ਕਿਸਾਨ ਮੋਰਚੇ 'ਚ ਪੁੱਜੇ

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਹੋਵੇਗਾ, ਸਗੋਂ 3 ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ -2020 ਰੱਦ ਕਰਵਾਉਣ, ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ਸਮੇਤ ਫਸਲਾਂ ਦੀ ਖ੍ਰੀਦ ਦੀ ਗਰੰਟੀ ਦੇ ਜਾਰੀ ਰੱਖਣ, ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਤੈਅ ਕਰਨ ਅਤੇ ਜੇਲ੍ਹਾਂ 'ਚ ਬੰਦ ਕਿਸਾਨ-ਆਗੂਆਂ ਦੀ ਰਿਹਾਈ ਦੀਆਂ ਮੰਗਾਂ ਮਨਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।

-PTCNews

Related Post