ਸੰਤ ਬਲਬੀਰ ਸਿੰਘ ਸੀਚੇਵਾਲ ਦੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੁੜ ਮੈਂਬਰਸ਼ਿਪ ਲਈ ਮੁੱਖ ਮੰਤਰੀ ਨੇ ਜਾਰੀ ਕੀਤੇ ਹੁਕਮ
ਸੰਤ ਬਲਬੀਰ ਸਿੰਘ ਸੀਚੇਵਾਲ ਦੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਮੁੜ ਮੈਂਬਰਸ਼ਿਪ ਲਈ ਮੁੱਖ ਮੰਤਰੀ ਨੇ ਜਾਰੀ ਕੀਤੇ ਹੁਕਮ:ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਕਾਰਵਾਈ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਉÎੱਘੇ ਵਾਤਾਵਰਣ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ਨੂੰ ਮੁੜ ਬੋਰਡ ਮੈਂਬਰ ਨਿਯੁਕਤ ਕਰ ਦਿੱਤਾ, ਉਨ੍ਹਾਂ ਦੀ ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਪੈਨਲ ਵਿੱਚ ਇੱਕ ਦੀ ਥਾਂ ਦੋ ਵਾਤਾਵਰਣ ਪ੍ਰੇਮੀ ਸ਼ਾਮਲ ਕਰਨ ਦੇ ਹੁਕਮ ਕੀਤੇ ਹਨ।ਬੋਰਡ ਦੀ ਪਹਿਲਾਂ ਤੋਂ ਤਹਿ ਨਿਯਮਾਂ ਅਨੁਸਾਰ ਪੈਨਲ ਵਿੱਚ ਇੱਕ ਵਾਤਾਵਰਣ ਪ੍ਰੇਮੀ ਲਿਆ ਜਾਂਦਾ ਸੀ ਪ੍ਰੰਤੂ ਹੁਣ ਬੋਰਡ ਦੇ ਪੈਨਲ ਵਿੱਚ ਦੋ ਵਾਤਾਵਰਣ ਪ੍ਰੇਮੀ ਹੋਣਗੇ।ਉਕਤ ਫੈਸਲਾ ਰਾਜ ਭਰ ਵਿੱਚ ਵਾਤਾਵਰਣ ਪ੍ਰਦੂਸ਼ਣ ਦੇ ਫੈਲਾਅ ਨੂੰ ਹੋਰ ਪ੍ਰਭਾਵੀ ਢੰਗ ਨਾਲ ਠੱਲ ਪਾਉਣ ਦੇ ਮਕਸਦ ਨਾਲ ਲਿਆ ਗਿਆ ਹੈ।