ਅੰਮ੍ਰਿਤਸਰ : ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਪ੍ਰੋਡਕਸ਼ਨ ਵਾਰੰਟ 'ਤੇ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ

By  Shanker Badra October 23rd 2019 05:00 PM -- Updated: October 23rd 2019 05:02 PM

ਅੰਮ੍ਰਿਤਸਰ : ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਪ੍ਰੋਡਕਸ਼ਨ ਵਾਰੰਟ 'ਤੇ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ:ਅੰਮ੍ਰਿਤਸਰ : ਪੰਜਾਬ ਦੇ ਸਪੈਸ਼ਲ ਵਿੰਗ ਦੀ ਅੰਮ੍ਰਿਤਸਰ ਟੀਮ ਨੇ ਅੱਜ ਬਲਜੀਤ ਸਿੰਘ ਦਾਦੂਵਾਲ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਅੰਮ੍ਰਿਤਸਰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਬਲਜੀਤ ਸਿੰਘ ਦਾਦੂਵਾਲ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਓਥੇ ਲੈ ਕੇ ਗਈ ਹੈ। ਸੂਤਰਾਂ ਮੁਤਾਬਕ ਉਹ ਜੇਲ੍ਹ ਦੇ ਕਿਸੇ ਮਾਮਲੇ 'ਚ ਪੁਲਿਸ ਨੂੰ ਲੋੜੀਂਦੇ ਹਨ, ਜਿਸ ਦੀ ਅਜੇ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ। ਦੱਸਿਆ ਜਾਂਦਾ ਹੈ ਕਿ ਦਾਦੂਵਾਲ ਦੀ ਕਪੂਰਥਲਾ ਬੈਰਕ 'ਚੋਂ 20 ਅਕਤੂਬਰ ਨੂੰਮਿਲਿਆ ਸੀ, ਪੁਲਿਸ ਨੇ ਦਾਦੂਵਾਲ ਸਣੇ ਚਾਰ ਲੋਕਾਂ 'ਤੇ ਮਾਮਲਾ ਦਰਜ ਕੀਤਾ ਸੀ। [caption id="attachment_352776" align="aligncenter" width="300"]Baljeet Singh Daduwal Arrested from Amritsar State Special Operations Cell ਅੰਮ੍ਰਿਤਸਰ : ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਪ੍ਰੋਡਕਸ਼ਨ ਵਾਰੰਟ 'ਤੇਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ[/caption] ਦਰਅਸਲ 'ਚ ਬਠਿੰਡਾ ਪੁਲਿਸ ਨੇ ਬੀਤੇ ਦਿਨੀਂ ਬਲਜੀਤ ਦਾਦੂਵਾਲ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ ਪਰ ਅੱਜ ਅੰਮ੍ਰਿਤਸਰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਬਲਜੀਤ ਸਿੰਘ ਦਾਦੂਵਾਲ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਅੰਮ੍ਰਿਤਸਰ ਲੈ ਗਈ ਹੈ। ਇਸ ਕਰਕੇ ਐੱਸ.ਐੱਸ.ਪੀ. ਦੀ ਟੀਮ ਨੇ ਦਾਦੂਵਾਲ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਗ੍ਰਿਫਤਾਰੀ ਪਾਈ ਹੈ। ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਬਠਿੰਡਾ ਦੀ ਤਲਵੰਡੀ ਸਾਬੋ ਅਦਾਲਤ ਵਿੱਚ ਅੱਜ ਪੇਸ਼ ਨਹੀਂ ਕੀਤਾ ਜਾਵੇਗਾ। [caption id="attachment_352777" align="aligncenter" width="300"]Baljeet Singh Daduwal Arrested from Amritsar State Special Operations Cell ਅੰਮ੍ਰਿਤਸਰ : ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਪ੍ਰੋਡਕਸ਼ਨ ਵਾਰੰਟ 'ਤੇਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ[/caption] ਜ਼ਿਕਰਯੋਗ ਹੈ ਕਿ ਬਠਿੰਡਾ ਦੇ ਸਿਵਲ ਲਾਈਨ ਕਲੱਬ ਅਤੇ ਸ੍ਰੀ ਗੁਰੂ ਨਾਨਕ ਦੇਵ ਲਾਇਬ੍ਰੇਰੀ ਵਿੱਚ ਧਾਰਮਿਕ ਸਮਾਗਮਾਂ ਨੂੰ ਲੈ ਕੇ ਬੀਤੇ ਦਿਨਾਂ ਤੋਂ ਚੱਲ ਰਹੇ ਵਿਵਾਦ ਨੂੰ ਲੈ ਕੇ ਤਲਵੰਡੀ ਸਾਬੋ ਦੀ ਪੁਲਿਸ ਨੇ ਬੀਤੇ ਦਿਨੀਂ ਬਲਜੀਤ ਸਿੰਘ ਦਾਦੂਵਾਲ ਨੂੰ ਉਦੋਂ ਗ੍ਰਿਫਤਾਰ ਕੀਤਾ ਸੀ ,ਜਦੋਂ ਉਹ ਕੌਮਾਂਤਰੀ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਉਪਰੰਤ ਤਖਤ ਸਾਹਿਬ ਤੋਂ ਵਾਪਿਸ ਜਾ ਰਹੇ ਸਨ। ਜਿਸ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਨੂੰ 23 ਅਕਤੂਬਰ ਤੱਕ ਜੇਲ ਭੇਜ ਦਿੱਤਾ ਗਿਆ ਸੀ। -PTCNews

Related Post