ਬੰਗਲਾਦੇਸ਼ ਦੇ ਢਾਕਾ 'ਚ ਇੱਕ ਇਮਾਰਤ 'ਚ ਲੱਗੀ ਭਿਆਨਕ ਅੱਗ , 69 ਲੋਕਾਂ ਦੀ ਮੌਤ, ਕਈ ਝੁਲਸੇ

By  Shanker Badra February 21st 2019 11:04 AM

ਬੰਗਲਾਦੇਸ਼ ਦੇ ਢਾਕਾ 'ਚ ਇੱਕ ਇਮਾਰਤ 'ਚ ਲੱਗੀ ਭਿਆਨਕ ਅੱਗ , 69 ਲੋਕਾਂ ਦੀ ਮੌਤ, ਕਈ ਝੁਲਸੇ:ਬੰਗਲਾਦੇਸ਼ : ਬੰਗਲਾਦੇਸ਼ ਦੀ ਰਾਜਧਾਨੀ ਢਾਕਾ 'ਚ ਇੱਕ ਇਮਾਰਤ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।

Bangladesh capital Dhaka chemical warehouses Fire
ਬੰਗਲਾਦੇਸ਼ ਦੇ ਢਾਕਾ 'ਚ ਇੱਕ ਇਮਾਰਤ 'ਚ ਲੱਗੀ ਭਿਆਨਕ ਅੱਗ , 69 ਲੋਕਾਂ ਦੀ ਮੌਤ, ਕਈ ਝੁਲਸੇ

ਇਸ ਹਾਦਸੇ ਦੌਰਾਨ 69 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਝੁਲਸ ਗਏ ਹਨ।।ਇਸ ਹਾਦਸੇ ਦੌਰਾਨ ਜ਼ਖ਼ਮੀ ਹੋਣ ਵਾਲੇ ਲੋਕਾਂ 'ਚ ਵੱਡੀ ਗਿਣਤੀ 'ਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ ਅਤੇ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲਾਂ 'ਚ ਦਾਖ਼ਲ ਕਰਾਇਆ ਗਿਆ ਹੈ।

Bangladesh capital Dhaka chemical warehouses Fire
ਬੰਗਲਾਦੇਸ਼ ਦੇ ਢਾਕਾ 'ਚ ਇੱਕ ਇਮਾਰਤ 'ਚ ਲੱਗੀ ਭਿਆਨਕ ਅੱਗ , 69 ਲੋਕਾਂ ਦੀ ਮੌਤ, ਕਈ ਝੁਲਸੇ

ਜਾਣਕਾਰੀ ਅਨੁਸਾਰ ਬੁੱਧਵਾਰ ਦੀ ਰਾਤ ਨੂੰ ਪੁਰਾਣੇ ਢਾਕਾ 'ਚ ਇੱਕ ਪੰਜ ਮੰਜ਼ਲਾ ਇਮਾਰਤ ਦੀ ਹੇਠਲੀ ਮੰਜ਼ਿਲ (ਗਰਾਊਂਡ ਫਲੋਰ) 'ਤੇ ਇੱਕ ਰਸਾਇਣਿਕ ਗੋਦਾਮ 'ਚ ਅੱਗ ਲੱਗ ਗਈ ਹੈ।ਇਹ ਅੱਗ ਐਨੀ ਭਿਆਨਕ ਸੀ ਕਿ ਦੇਖਦੇ -ਦੇਖਦੇ ਨਾਲ ਦੀ ਇਮਾਰਤ 'ਚ ਫੈਲ ਗਈ।ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ ਗਿਆ।

Bangladesh capital Dhaka chemical warehouses Fire
ਬੰਗਲਾਦੇਸ਼ ਦੇ ਢਾਕਾ 'ਚ ਇੱਕ ਇਮਾਰਤ 'ਚ ਲੱਗੀ ਭਿਆਨਕ ਅੱਗ , 69 ਲੋਕਾਂ ਦੀ ਮੌਤ, ਕਈ ਝੁਲਸੇ

ਇਸ ਦੌਰਾਨ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਬੜੀ ਮੁਸ਼ਕਿਲ ਨਾਲ ਰਾਤ ਭਰ 'ਚ ਅੱਗ 'ਤੇ ਕਾਬੂ ਪਾਇਆ ਹੈ।ਇਸ ਸੰਬੰਧੀ ਇੱਕ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ 69 ਲਾਸ਼ਾਂ ਬਾਹਰ ਕੱਢੀਆਂ ਜਾ ਚੁੱਕੀਆਂ ਹਨ ਪਰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ।

-PTCNews

Related Post