ਬੰਗਲਾ ਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨਾਲ PM ਮੋਦੀ ਨੇ ਕੀਤੀ ਮੁਲਾਕਾਤ ,ਤਿੰਨ ਪ੍ਰਾਜੈਕਟਾਂ ਦਾ ਮਿਲਿਆ ਤੋਹਫ਼ਾ

By  Shanker Badra October 5th 2019 03:21 PM

ਬੰਗਲਾ ਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨਾਲ PM ਮੋਦੀ ਨੇ ਕੀਤੀ ਮੁਲਾਕਾਤ ,ਤਿੰਨ ਪ੍ਰਾਜੈਕਟਾਂ ਦਾ ਮਿਲਿਆ ਤੋਹਫ਼ਾ:ਨਵੀਂ ਦਿੱਲੀ : ਬੰਗਲਾ ਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਚਾਰ ਦਿਨਾਂ ਦੌਰੇ 'ਤੇ ਭਾਰਤ ਆਈ ਹੈ। ਇਸ ਦੌਰਾਨ ਅੱਜ ਬੰਗਲਾ ਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਦੌਰਾਨ ਦੋਵਾਂ ਦੇਸ਼ਾਂ ਦਰਮਿਆਨ ਕਈ ਸਮਝੌਤਿਆਂ ‘ਤੇ ਹਸਤਾਖ਼ਰ ਹੋਏ ਹਨ।

 Bangladesh PM Sheikh Hasina meets With PM Modi ,Launch 3 Projects on LPG Import During Bilateral Talks ਬੰਗਲਾ ਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨਾਲ PM ਮੋਦੀ ਨੇ ਕੀਤੀ ਮੁਲਾਕਾਤ ,ਤਿੰਨ ਪ੍ਰਾਜੈਕਟਾਂ ਦਾ ਮਿਲਿਆ ਤੋਹਫ਼ਾ

ਮਿਲੀ ਜਾਣਕਾਰੀ ਅਨੁਸਾਰ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੁਵੱਲੇ ਸੰਬੰਧ ਨਵੀਆਂ ਉਚਾਈਆਂ 'ਤੇ ਪਹੁੰਚ ਰਹੇ ਹਨ। ਇਸ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਦੁਵੱਲੀ ਗੱਲਬਾਤ ਹੋਈ, ਜਿਸ ਤੋਂ ਬਾਅਦ ਕਈ ਸਮਝੌਤਿਆਂ 'ਤੇ ਹਸਤਾਖ਼ਰ ਹੋਏ ਹਨ। ਇਸ ਦੇ ਨਾਲ ਹੀ ਦੋਹਾਂ ਨੇਤਾਵਾਂ ਨੇ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਤਿੰਨਦੁਵੱਲੇ ਪ੍ਰਾਜੈਕਟਾਂ ਦਾ ਉਦਘਾਟਨ ਵੀ ਕੀਤਾ ਹੈ।

Bangladesh PM Sheikh Hasina meets With PM Modi ,Launch 3 Projects on LPG Import During Bilateral Talks ਬੰਗਲਾ ਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨਾਲ PM ਮੋਦੀ ਨੇ ਕੀਤੀ ਮੁਲਾਕਾਤ ,ਤਿੰਨ ਪ੍ਰਾਜੈਕਟਾਂ ਦਾ ਮਿਲਿਆ ਤੋਹਫ਼ਾ

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਤਿੰਨ ਹੋਰ ਦੁਵੱਲੇਪ੍ਰਾਜੈਕਟਾਂ ਦਾ ਉਦਘਾਟਨ ਕਰਨ ‘ਤੇ ਖੁਸ਼ ਹਾਂ। ਅੱਜ ਦੇ ਤਿੰਨ ਪ੍ਰਾਜੈਕਟ ਤਿੰਨ ਵੱਖ -ਵੱਖ ਖੇਤਰਾਂ ਵਿੱਚ ਹਨ। ਪੀਐਮ ਮੋਦੀ ਨੇ ਕਿਹਾ ਕਿ ਐਲ.ਪੀ.ਜੀ. ਆਯਾਤ, ਕਿੱਤਾਮੁਖੀ ਸਿਖਲਾਈ ਅਤੇ ਸਮਾਜਿਕ ਸਹੂਲਤ ਦੇ ਖੇਤਰ ਵਿਚ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇੱਕ ਸਾਲ 'ਚ ਅਸੀਂ ਕੁੱਲ 12 ਸਾਂਝੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਹੈ।

Related Post