ਵਿਦੇਸ਼ ਤੋਂ ਆਉਣ ਵਾਲੇ ਯਾਤਰੀ ਦਿੱਲੀ ਦੇ ਗੁਰਦੁਆਰਿਆਂ 'ਚ ਨਹੀਂ ਕਰ ਸਕਣਗੇ ਪ੍ਰਵੇਸ਼, ਜਾਣੋ ਵਜ੍ਹਾ

By  Jashan A March 16th 2020 09:05 PM

ਨਵੀਂ ਦਿੱਲੀ: ਦੁਨੀਆ ਭਰ 'ਚ ਤਹਿਲਕਾ ਮਚਾ ਰਹੇ ਖਤਰਨਾਕ ਕੋਰੋਨਾਵਾਇਰਸ ਦੇ ਮੱਦੇਨਜ਼ਰ ਵੱਖ ਸੂਬਿਆਂ ਦੀਆਂ ਸਰਕਾਰਾਂ ਤੇ ਕਮੇਟੀਆਂ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਅਜਿਹੇ 'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਵੱਡਾ ਫੈਸਲਾ ਲੈਂਦਿਆਂ ਵਾਇਰਸ ਦੀ ਰੋਕਥਾਮ ਮੁਹਿੰਮ ਦੇ ਅੰਤਰਗਤ ਭਾਰਤ ਵਿਖੇ ਆਉਣ ਵਾਲੇ 15 ਦਿਨਾਂ ਤੋਂ ਘੱਟ ਅੰਤਰਾਲ ਵਾਲੇ ਵਿਦੇਸ਼ੀਆਂ ਦੇ ਦਿੱਲੀ ਦੇ ਸਾਰੇ ਹੀ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਪ੍ਰਵੇਸ਼ ‘ਤੇ ਤਤਕਾਲ ਪ੍ਰਭਾਵ ਤੋਂ ਰੋਕ ਲਗਾ ਦਿੱਤੀ ਹੈ।

ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੇਵਲ ਭਾਰਤ ਵਿਖੇ 15 ਦਿਨਾਂ ਤੋਂ ਵੱਧ ਰਹਿਣ ਵਾਲੇ ਵਿਦੇਸ਼ੀ ਯਾਤਰੀਆਂ ਨੂੰ ਹੀ ਹੁਣ ਦਿੱਲੀ ਦੇ ਗੁਰਦੁਆਰਾ ਸਾਹਿਬਾਨ ਵਿਖੇ ਪ੍ਰਵੇਸ਼ ਮਿਲ ਸਕੇਗਾ।

ਹੋਰ ਪੜ੍ਹੋ: ਮਨਜਿੰਦਰ ਸਿੰਘ ਸਿਰਸਾ ਤੇ ਦਿੱਲੀ ਕਮੇਟੀ ਦੇ ਮੈਂਬਰਾਂ ਨੇ ਔਰੰਗਜ਼ੇਬ ਲੇਨ ਦੇ ਸਾਈਨ ਬੋਰਡ 'ਤੇ ਮਲੀ ਕਾਲਖ

https://twitter.com/mssirsa/status/1239566909621723136?s=20

ਸਿਰਸਾ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾਲੂਆਂ ਵੱਲੋਂ ਵਰਤੋਂ ਕੀਤੀ ਜਾਣ ਵਾਲੀ ਰੇਲਿੰਗ, ਲਿਫ਼ਟ, ਕੁਰਸੀਆਂ ਆਦਿ ਨੂੰ ਵਾਰ-ਵਾਰ ਕੀਟਾਣੂਰਹਿਤ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 169,610 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 6,518 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ‘ਚ 114 ਲੋਕਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ 2 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ ‘ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ।

ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ:

1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।

2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।

3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।

4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।

-PTC News

Related Post