'ਆਸਟਰੇਲੀਆ ਦੇ ਸਕੂਲਾਂ ’ਚ ਬੱਚਿਆਂ ਨੂੰ ਕਿਰਪਾਨ 'ਤੇ ਪਾਬੰਦੀ ਲਗਾਉਣਾ ਧਾਰਮਿਕ ਅਜ਼ਾਦੀ ਦੇ ਖ਼ਿਲਾਫ਼'

By  Jagroop Kaur May 18th 2021 09:17 PM

ਅੰਮ੍ਰਿਤਸਰ, 18 ਮਈ: ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਉੱਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੰਦਭਾਗਾ ਅਤੇ ਧਾਰਮਿਕ ਅਜ਼ਾਦੀ ਦੇ ਖ਼ਿਲਾਫ਼ ਕਰਾਰ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਨਿਊ ਸਾਊਥ ਵੇਲਸ ਦੇ ਸਰਕਾਰੀ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ਉੱਤੇ 19 ਮਈ, 2021 ਤੋਂ ਪਾਬੰਦੀ ਲਗਾਈ ਗਈ ਹੈ|Australia's schools ban Kirpan for Sikh Students in New South Wales

Read More : ਪ੍ਰਤਾਪ ਸਿੰਘ ਬਾਜਵਾ ਨੇ ਸੀ.ਐਮ.ਪੰਜਾਬ ਨੂੰ ਚਿੱਠੀ ਲਿਖ ਕੇ ਕੀਤੀ ਅਪੀਲ

ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਭਾਵੇਂ ਇਹ ਪਾਬੰਦੀ ਸਿਡਨੀ ਦੇ ਇੱਕ ਸਕੂਲ ਵਿੱਚ ਵਾਪਰੀ ਇੱਕ ਘਟਨਾ ਉਪਰੰਤ ਲਾਗੂ ਕੀਤੀ ਗਈ ਹੈ, ਪ੍ਰੰਤੂ ਸਿੱਖਾਂ ਦੇ ਜੀਵਨ ਦਾ ਅਹਿਮ ਅੰਗ ਕਿਰਪਾਨ ਤੇ ਪਾਬੰਦੀ ਲਗਾ ਦੇਣਾ ਸਿੱਖ ਮਾਨਤਾਵਾਂ ਦੇ ਬਿਲਕੁਲ ਵਿਰੁੱਧ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉੱਥੋਂ ਦੀ ਸਰਕਾਰ ਨੂੰ ਕਿਰਪਾਨ `ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕਰਨ ਤੋਂ ਪਹਿਲਾਂ ਸਿੱਖ ਕੌਮ ਦੀਆਂ ਪ੍ਰਤੀਨਿਧ ਸੰਸਥਾਵਾਂ ਤੋਂ ਸਲਾਹ ਲੈਣੀ ਚਾਹੀਦੀ ਸੀ, ਕਿਉਂਕਿ ਕਿਰਪਾਨ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇੱਕ ਹੈ ਅਤੇ ਅੰਮ੍ਰਿਤਧਾਰੀ ਸਿੱਖ ਵਿਅਕਤੀ ਦੇ ਸ਼ਰੀਰ ਦਾ ਅਹਿਮ ਅੰਗ ਹੈ।Australia's schools ban Kirpan for Sikh Students in New South Wales

Read More : ਕੋਰੋਨਾ ਮਹਾਮਾਰੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ

ਇਹ ਕਕਾਰ ਸਿੱਖਾਂ ਵੱਲੋਂ 300 ਤੋਂ ਵੱਧ ਸਾਲਾਂ ਤੋਂ ਪਹਿਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕ੍ਰਿਪਾਨ ਚਾਕੂ ਜਾਂ ਖੰਜਰ ਨਹੀਂ, ਬਲਕਿ ਸਿੱਖਾਂ ਵਾਸਤੇ ਇਹ ਡੂੰਘੇ ਅਰਥ ਅਤੇ ਉਦੇਸ਼ ਵਾਲਾ ਇੱਕ ਵਿਸ਼ਵਾਸ ਦਾ ਚਿੰਨ੍ਹ ਹੈ ਅਤੇ ਇਸ ਫ਼ੈਸਲੇ ਨਾਲ ਦੇਸ਼ਾਂ-ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚੀ ਹੈ, ਜਿਸ ਕਾਰਨ ਇਸਦਾ ਵੱਡੇ ਪੱਧਰ ਉੱਤੇ ਵਿਰੋਧ ਕੀਤਾ ਜਾ ਰਿਹਾ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਰਤ ਸਰਕਾਰ ਅਤੇ ਆਸਟਰੇਲੀਆ ਵਿਖੇ ਭਾਰਤੀ ਰਾਜਦੂਤ ਤੋਂ ਇਹ ਮੰਗ ਕਰਦੀ ਹੈ ਕਿ ਉਹ ਉੱਥੋਂ ਦੀ ਸਰਕਾਰ ਨਾਲ ਗੱਲਬਾਤ ਕਰਕੇ ਇਸ ਫ਼ੈਸਲੇ ਨੂੰ ਰੱਦ ਕਰਵਾਉਣ ਲਈ ਯਤਨ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਲਦ ਹੀ ਇਸ ਮਾਮਲੇ ਵਿੱਚ ਭਾਰਤ ਅਤੇ ਆਸਟ੍ਰੇਲੀਆ ਸਰਕਾਰਾਂ ਨੂੰ ਪੱਤਰ ਲਿਖੇਗੀ।

Related Post