ਬਨੂੜ: ਨੌਜਵਾਨ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ 'ਚ ਪੁਲਿਸ ਵੱਲੋਂ 3 ਜਣਿਆਂ ਖਿਲਾਫ਼ ਮਾਮਲਾ ਦਰਜ

By  Jashan A August 8th 2019 04:35 PM -- Updated: August 8th 2019 04:40 PM

ਬਨੂੜ: ਨੌਜਵਾਨ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ 'ਚ ਪੁਲਿਸ ਵੱਲੋਂ 3 ਜਣਿਆਂ ਖਿਲਾਫ਼ ਮਾਮਲਾ ਦਰਜ,ਬਨੂੜ: ਥਾਣਾ ਬਨੂੜ ਪੁਲਿਸ ਨੇ 24 ਸਾਲਾ ਨੌਜਵਾਨ ਨੂੰ ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਦੇ ਦੋਸ਼ ਵਿਚ ਪਤੀ ਪਤਨੀ ਸਮੇਤ ਤਿੰਨ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਇੰਸਪੈਕਟਰ ਗੁਰਮੁਖ ਸਿੰਘ ਨੇ ਦੱਸਿਆ ਕਿ ਪਿੰਡ ਖਲੌਰ ਦੇ ਵਸਨੀਕ ਜਰਨੈਲ ਸਿੰਘ ਨੇ ਥਾਣਾ ਬਨੂੜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਇਕਲੌਤਾ ਪੁੱਤਰ ਹਰਪ੍ਰੀਤ ਸਿੰਘ ਉਰਫ ਹੈਪੀ ਦੇ ਖਿਲਾਫ਼ ਪਿਛਲੇ ਸਾਲ ਪਿੰਡ ਦੇ ਹੀ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਪਾਲ ਸਿੰਘ, ਨੇਸ਼ੀ ਪਤਨੀ ਸੁਖਵਿੰਦਰ ਸਿੰਘ ਤੇ ਹਰੀ ਰਾਮ ਪੁੱਤਰ ਅਰਜਨ ਸਿੰਘ ਸਾਰੇ ਵਾਸੀ ਪਿੰਡ ਖਲੌਰ ਨੇ ਥਾਣਾ ਬਨੂੜ ਵਿਖੇ ਨਾਬਾਲਗ ਲੜਕੀ ਨੂੰ ਭਜਾਉਣ ਦੀ ਝੂਠੀ ਸ਼ਿਕਾਇਤ ਦਰਜ ਕਰਵਾਈ ਸੀ।

ਹੋਰ ਪੜ੍ਹੋ:ਅਜਿਹੀ ਡਰੈੱੱਸ 'ਚ ਸਟੇਜ਼ 'ਤੇ ਪੁਹੰਚੀ ਪੌਪ ਸਟਾਰ,ਪੁਲੀਸ ਨੇ ਕੀਤਾ ਕੇਸ ਦਰਜ਼,ਦੇਖੋ ਤਸਵੀਰਾਂ

ਜਿਸ ਕਾਰਨ ਉਹ ਨੌਜਵਾਨ ਅਕਸਰ ਹੀ ਪ੍ਰੇਸ਼ਾਨ ਰਹਿੰਦਾ ਸੀ। ਜਿਸ ਨੇ ਬੀਤੇ ਕੱਲ੍ਹ ਆਪਣੇ ਘਰ ਵਿਚ ਹੀ ਪੱਖੇ ਨਾਲ ਲਟਕ ਗਿਆ। ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਦੇਖਿਆ ਤਾਂ ਉਹ ਤੁਰੰਤ ਉਸ ਨੂੰ ਇਲਾਜ ਲਈ ਬਨੂੜ ਦੇ ਸਰਕਾਰੀ ਹਸਪਤਾਲ ਵਿੱਚ ਲੈ ਕੇ ਆਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਸੁਖਵਿੰਦਰ ਸਿੰਘ ਪੁੱਤਰ ਪਾਲ ਸਿੰਘ ਨੇਸੀ ਪਤਨੀ ਸੁਖਵਿੰਦਰ ਸਿੰਘ ਤੇ ਹਰੀ ਰਾਮ ਦੇ ਖਿਲਾਫ ਧਾਰਾ 306 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਉਸ ਦੀ ਮਾਤਾ ਕੈਂਸਰ ਦੀ ਬੀਮਾਰੀ ਤੋਂ ਪੀੜਤ ਹੈ।

-PTC News

Related Post