ਬਰੇਲੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 8 ਮੌਤਾਂ, 4 ਜ਼ਖਮੀ

By  Jashan A October 31st 2019 08:05 AM

ਬਰੇਲੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 8 ਮੌਤਾਂ, 4 ਜ਼ਖਮੀ,ਬਰੇਲੀ: ਆਏ ਦਿਨ ਦਿਨ ਦੇਸ਼ ਭਰ 'ਚ ਤੇਜ਼ ਰਫ਼ਤਾਰ ਕਾਰਨ ਭਿਆਨਕ ਸੜਕ ਹਾਦਸਿਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਨ੍ਹਾਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਬਰੇਲੀ 'ਚ ਵਾਪਰਿਆ, ਜਿਥੇ ਇੱਕ ਟਰੱਕ ਨੇ ਮੋਟਰਸਾਇਕਲ ਅਤੇ ਇਕ ਕਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।

Road Accident ਜਿਸ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ।ਮਿਲੀ ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਹੋਰ ਪੜ੍ਹੋ:ਆਸਟ੍ਰੇਲੀਆ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜਾਬਣ ਦੀ ਹੋਈ ਮੌਤ

ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

Road Accidentਪੁਲਿਸ ਦਾ ਕਹਿਣਾ ਹੈ ਕਿ ਟਰੱਕ ਚਾਲਕ ਫਰਾਰ ਹੋ ਗਿਆ ਜਿਸ ਨੂੰ ਫੜਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਾਡੀ ਟੀਮ ਉਸ ਦੀ ਭਾਲ 'ਚ ਲੱਗੀ ਹੋਈ ਹੈ ਤੇ ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

-PTC News

Related Post