ਬਰਗਾੜੀ ਮੋਰਚਾ ਮੁੜ ਸ਼ੁਰੂ ਕਰਨ ਪੁੱਜੇ ਸਿਮਰਨਜੀਤ ਮਾਨ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

By  Baljit Singh July 1st 2021 06:37 PM

ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ, ਅੰਮ੍ਰਿਤਸਰ ਵਲੋਂ ਅਕਤੂਬਰ 2015 ਵਿੱਚ ਹੋਈ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਬਰਗਾੜੀ ਵਿਖੇ ਇਨਸਾਫ਼ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਇਨਸਾਫ਼ ਮੋਰਚਾ ਲੱਗਾ ਕੇ ਬੈਠੇ ਸਾਰੇ ਪ੍ਰਦਰਸ਼ਨਕਾਰੀਆਂ ’ਚੋਂ ਕਈਆਂ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਅਤੇ ਬਾਅਦ ’ਚ ਧਰਨਾ ਵੀ ਚੁੱਕਵਾ ਦਿੱਤਾ। ਇਸ ਮੋਰਚੇ ’ਚ ਪੁਲਿਸ ਨੇ ਪਾਰਟੀ ਮੁਖੀ ਸਿਮਰਨਜੀਤ ਸਿੰਘ ਮਾਨ ਨੂੰ ਵੀ ਹਿਰਾਸਤ ’ਚ ਲੈ ਲਿਆ, ਜਿਸ ਕਾਰਨ ਬਾਕੀ ਦੇ ਸਮਰਥਕਾਂ ਵਲੋਂ ਪੁਲਿਸ ਦਾ ਜੰਮਕੇ ਵਿਰੋਧ ਕੀਤਾ ਗਿਆ ।

ਪੜੋ ਹੋਰ ਖਬਰਾਂ: ਪੰਜਾਬ ’ਚ ਕੋਰੋਨਾ ਵੈਕਸੀਨ ਦੀ ਹੋਈ ਘਾਟ, ਦੋਵਾਂ ਵੈਕਸੀਨ ਦਾ ਸਟਾਕ ਖ਼ਤਮ

ਇਸ ਮੌਕੇ ਜਿਥੇ ਪ੍ਰਦਰਸ਼ਨਕਾਰੀਆ ਨੇ ਪੁਲਿਸ ਅਤੇ ਸਰਕਾਰੀ ’ਤੇ ਧੱਕੇਸ਼ਾਹੀ ਕਰਨ ਦੀ ਗੱਲ ਕਹੀ, ਉਥੇ ਸਰਕਾਰ ’ਤੇ ਦੋਸ਼ ਲਗਾਏ ਕਿ ਸਰਕਾਰ ਵੀ ਦੋਸ਼ੀਆਂ ਨਾਲ ਮਿਲ ਚੁੱਕੀ ਹੈ। ਇਸੇ ਲਈ ਸਰਕਾਰ ਵਲੋਂ ਅੱਜ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ ਅਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਿੱਖ ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ ਜੇਕਰ 30 ਜੂਨ ਤੱਕ ਬੇਅਦਬੀ ਮਾਮਲਿਆਂ ਦਾ ਇਨਸਾਫ਼ ਨਹੀਂ ਹੁੰਦਾ ਤਾਂ ਉਹ ਬਰਗਾੜੀ ਵਿਚ ਪੱਕਾ ਮੋਰਚਾ ਲਾਉਣਗੇ।

ਪੜੋ ਹੋਰ ਖਬਰਾਂ: ਦੇਸ਼ ‘ਚ ਭਿਆਨਕ ਗਰਮੀ ਵਿਚਾਲੇ ਇਨ੍ਹਾਂ ਸੂਬਿਆਂ ਵਿਚ ਭਾਰੀ ਮੀਂਹ ਦੀ ਚਿਤਾਵਨੀ

-PTC News

Related Post