ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚਿਆ ਬਰਗਾੜ੍ਹੀ ਮਾਮਲਾ , ਅਦਾਲਤ ਨੇ ਸੀਬੀਆਈ ਅਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

By  Shanker Badra October 22nd 2018 04:07 PM

ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚਿਆ ਬਰਗਾੜ੍ਹੀ ਮਾਮਲਾ , ਅਦਾਲਤ ਨੇ ਸੀਬੀਆਈ ਅਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
:ਬਰਗਾੜ੍ਹੀ ਮਾਮਲੇ 'ਚ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਤੇ ਪੁਲਿਸ ਅਧਿਕਾਰੀਆਂ ਵੱਲੋਂ ਜਸਟਿਸ ਰਣਜੀਤ ਸਿੰਘ ਕਮੀਸ਼ਨ ਦੀ ਰਿਪੋਰਟ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ।ਜਿਸ ਲਈ ਉਨ੍ਹਾਂ ਨੇ ਇਸ ਮਾਮਲੇ ਦੀ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀਬੀਆਈ) ਜਾਂਚ ਲਈ ਹਾਈ ਕੋਰਟ ਦਾ ਸਹਾਰਾ ਲਿਆ, ਜਿਸ 'ਤੇ ਅੱਜ ਸੁਣਵਾਈ ਹੋਈ ਹੈ। ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਨੇ ਬਰਗਾੜ੍ਹੀ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।ਇਸ ਮਾਮਲੇ ਸਬੰਧੀ ਅੱਜ ਜਸਟਿਸ ਰਾਜਨ ਗੁਪਤਾ ਦੀ ਅਦਾਲਤ 'ਚ ਸੁਣਵਾਈ ਹੋਈ ਹੈ।ਹਾਈ ਕੋਰਟ ਨੇ ਸੀਬੀਆਈ, ਪੰਜਾਬ ਸਰਕਾਰ ਤੇ ਹੋਰਾਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਦੱਸ ਦਈਏ ਕਿ ਸਾਬਕਾ ਐਸਐਸਪੀ ਚਰਨਜੀਤ ਸਿੰਘ ਨੇ ਬਰਗਾੜ੍ਹੀ ਮਾਮਲੇ ਦਾ ਜਾਂਚ ਲਈ ਗਠਤ ਜਸਟਿਸ ਰਣਜੀਤ ਸਿੰਘ ਕਮੀਸ਼ਨ ਨੂੰ ਚੁਣੋਤੀ ਦਿੱਤੀ ਹੋਈ ਹੈ, ਜਿਸ ਵਿੱਚ ਅਦਾਲਤ ਵਲੋਂ ਉਸ 'ਤੇ ਹੀ ਜਾਂਚ 'ਤੇ ਰੋਕ ਲਗਾ ਦਿੱਤੀ ਗਈ ਹੈ। -PTCNews

Related Post