ਬਰਨਾਲਾ 'ਚ ਕੋਰੋਨਾ ਪਾਜ਼ੀਟਿਵ ਔਰਤ ਹੋਈ ਫ਼ਰਾਰ, ਸਿਹਤ ਵਿਭਾਗ ਤੇ ਪੁਲਿਸ ਦੀਆਂ ਪਈਆਂ ਭਾਜੜਾਂ

By  Shanker Badra June 22nd 2020 06:31 PM

ਬਰਨਾਲਾ 'ਚ ਕੋਰੋਨਾ ਪਾਜ਼ੀਟਿਵ ਔਰਤ ਹੋਈ ਫ਼ਰਾਰ, ਸਿਹਤ ਵਿਭਾਗ ਤੇ ਪੁਲਿਸ ਦੀਆਂ ਪਈਆਂ ਭਾਜੜਾਂ:ਬਰਨਾਲਾ : ਜ਼ਿਲਾ ਬਰਨਾਲਾ ਦੇ ਪਿੰਡ ਸ਼ਹਿਣਾ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ ,ਜਿਸ ਨਾਲ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਓਥੇ ਇੱਕ ਕੋਰੋਨਾ ਪਾਜ਼ੀਟਿਵ ਔਰਤ ਸਿਹਤ ਵਿਭਾਗ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਈ ਹੈ ,ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਪਿੰਡ ਸ਼ਹਿਣਾ ਦੀ 27 ਸਾਲਾ ਔਰਤ ਨੈਨਸੀ ਪਿਛਲੇ ਦਿਨੀਂ ਦਿੱਲੀ ਤੋਂ ਵਾਪਸ ਆਈ ਸੀ।,ਉਸਨੂੰ ਘਰ 'ਚ ਇਕਾਂਤਵਾਸ ਵਿਚ ਰੱਖਿਆ ਗਿਆ ਸੀ। ਉਸਦੇ ਸੈਂਪਲ ਲੈ ਕੇ ਟੈਸਟ ਲਈ ਲੈਬੋਰਟਰੀ ਭੇਜੇ ਗਏ ਸਨ। ਜਦੋਂ ਅੱਜ ਸਵੇਰੇ ਉਕਤ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਨੇ ਔਰਤ ਨੂੰ ਇਕਾਂਤਵਾਸ ਸੈਂਟਰ ਲਿਜਾਣ ਲਈ ਕਿਹਾ ਤਾਂ ਕੋਰੋਨਾ ਪੀੜਤ ਔਰਤ ਨੇ ਕੁਝ ਸਮੇਂ ਬਾਅਦ ਆਉਣ ਲਈ ਕਿਹਾ।

Barnala 27-year-old woman Coronavirus ਬਰਨਾਲਾ 'ਚ ਕੋਰੋਨਾ ਪਾਜ਼ੀਟਿਵ ਔਰਤ ਹੋਈ ਫ਼ਰਾਰ, ਸਿਹਤ ਵਿਭਾਗ ਤੇ ਪੁਲਿਸ ਦੀਆਂ ਪਈਆਂ ਭਾਜੜਾਂ

ਜਦੋਂ ਕੁੱਝ ਸਮੇਂ ਬਾਅਦ ਸਿਹਤ ਵਿਭਾਗ ਦੀ ਟੀਮ ਉਕਤ ਔਰਤ ਨੂੰ ਲੈਣ ਘਰ ਪਹੁੰਚੀ ਤਾਂ ਮਹਿਲਾ ਘਰ ਨੂੰ ਜਿੰਦਾ ਲਗਾ ਕੇ ਫ਼ਰਾਰ ਹੋ ਚੁੱਕੀ ਸੀ। ਅਜੇ ਤੱਕ ਉਸਦਾ ਕੋਈ ਥਹੁ-ਪਤਾ ਨਹੀਂ ਲੱਗ ਸਕਿਆ ਹੈ। ਜਿਸ ਕਾਰਨ ਇਹ ਕੋਰੋਨਾ ਪਾਜ਼ੀਟਿਵ ਔਰਤ ਕਈ ਲੋਕਾਂ ਨੂੰ ਵੀ ਆਪਣੀ ਚਪੇਟ 'ਚ ਲੈ ਸਕਦੀ ਹੈ। ਜੋ ਉਨ੍ਹਾਂ ਦੇ ਘਰ ਅੱਗੇ ਸਿਹਤ ਵਿਭਾਗ ਵੱਲੋਂ ਇਕਾਂਤਵਾਸ ਦਾ ਬੋਰਡ ਲਾਇਆ ਗਿਆ ਸੀ, ਉਹ ਵੀ ਉਨ੍ਹਾਂ ਨੇ ਪੁੱਟ ਦਿੱਤਾ ਅਤੇ ਰਿਪੋਰਟ ਆਉਣ ਮਗਰੋਂ ਉਹ ਘਰੋਂ ਗਾਇਬ ਹੋ ਗਈ।

ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ। ਲੌਕਡਾਊਨ 'ਚ ਢਿੱਲ ਮਿਲਦਿਆਂ ਹੀ ਪੰਜਾਬ ਵਿੱਚ ਵਾਇਰਸ ਤੇਜ਼ੀ ਨਾਲ ਵਧਿਆ ਹੈ।

-PTCNews

Related Post