ਪੰਜਾਬ ਸਰਕਾਰ ਵੱਲੋਂ ਮਾਨ ਭੱਤੇ ਵਿੱਚ ਵਾਧਾ ਨਾ ਕਰਨ 'ਤੇ ਭੜਕੀਆਂ ਆਂਗਣਵਾੜੀ ਮੁਲਾਜ਼ਮਾਂ ,ਪੰਜਾਬ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

By  Shanker Badra April 27th 2019 03:09 PM

ਪੰਜਾਬ ਸਰਕਾਰ ਵੱਲੋਂ ਮਾਨ ਭੱਤੇ ਵਿੱਚ ਵਾਧਾ ਨਾ ਕਰਨ 'ਤੇ ਭੜਕੀਆਂ ਆਂਗਣਵਾੜੀ ਮੁਲਾਜ਼ਮਾਂ ,ਪੰਜਾਬ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ:ਬਰਨਾਲਾ : ਆਂਗਣਵਾੜੀ ਮੁਲਾਜ਼ਮ ਯੂਨੀਅਨ ਬਰਨਾਲਾ ਵੱਲੋਂ ਅੱਜ ਆਪਣੀਆਂ ਹੱਕੀਂ ਮੰਗਾਂ ਨੂੰ ਲੈ ਕੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਹੈ।ਜਿਸ ਤੋਂ ਬਾਅਦ ਉਹਨਾਂ ਡੀਸੀ ਦਫਤਰ ਅੱਗੇ ਸੜਕ ਉਪਰ ਹੀ ਜਮਾ ਲਗਾ ਕੇ ਆਪਣਾ ਰੋਸ ਜਤਾਇਆ ਹੈ।ਇਸ ਮੌਕੇ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਇਸ ਧਰਨੇ ਵਿੱਚ ਸਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ।

barnala Anganwadi Workers Punjab Government Against Protest ਪੰਜਾਬ ਸਰਕਾਰ ਵੱਲੋਂ ਮਾਨ ਭੱਤੇ ਵਿੱਚ ਵਾਧਾ ਨਾ ਕਰਨ 'ਤੇ ਭੜਕੀਆਂ ਆਂਗਣਵਾੜੀ ਮੁਲਾਜ਼ਮਾਂ ,ਪੰਜਾਬ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਲੰਬੇ ਸੰਘਰਸ਼ ਦੇ ਬਾਅਦ ਕੇਂਦਰ ਸਰਕਾਰ ਨੇ ਆਂਗਣਵਾੜੀ ਮੁਲਾਜਮਾਂ ਦੇ ਮਾਨ ਭੱਤੇ ਵਿੱਚ ਵਾਧਾ ਕੀਤਾ ਸੀ,ਜਿਸ ਵਿੱਚ 60 % ਹਿੱਸਾ ਕੇਂਦਰ ਸਰਕਾਰ ਅਤੇ 40 % ਹਿੱਸਾ ਪੰਜਾਬ ਸਰਕਾਰ ਨੇ ਦੇਣਾ ਸੀ।ਜਿਸ ਦੀ ਨੋਟੀਫੀਕੇਸ਼ਨ ਵੀ ਲਾਗੂ ਹੋ ਚੁੱਕੀ ਹੈ ਪਰ ਪੰਜਾਬ ਦੀ ਕੈਪਟਨ ਸਰਕਾਰ ਉਹਨਾਂ ਦੇ ਮਾਨ ਭੱਤੇ ਵਿੱਚ ਵਾਧਾ ਨੂੰ ਲਾਗੂ ਨਹੀਂ ਕਰ ਰਹੀ ਹੈ।

barnala Anganwadi Workers Punjab Government Against Protest ਪੰਜਾਬ ਸਰਕਾਰ ਵੱਲੋਂ ਮਾਨ ਭੱਤੇ ਵਿੱਚ ਵਾਧਾ ਨਾ ਕਰਨ 'ਤੇ ਭੜਕੀਆਂ ਆਂਗਣਵਾੜੀ ਮੁਲਾਜ਼ਮਾਂ ,ਪੰਜਾਬ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਜਿਸਦੇ ਰੋਸ ਵਿੱਚ ਉਹਨਾਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆ ਵੀ ਸਾੜੀਆਂ।ਉਹਨਾਂ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਬਣਦਾ ਮਾਨ ਭੱਤਾ ਨਾ ਦਿੱਤਾ ਗਿਆ ਤਾਂ ਉਹ ਸੜਕਾਂ ਉਪਰ ਹੋਰ ਤਿੱਖੇ ਸੰਘਰਸ ਕਰਨ ਲਈ ਮਜਬੂਰ ਹੋਣਗੀਆਂ।

barnala Anganwadi Workers Punjab Government Against Protest ਪੰਜਾਬ ਸਰਕਾਰ ਵੱਲੋਂ ਮਾਨ ਭੱਤੇ ਵਿੱਚ ਵਾਧਾ ਨਾ ਕਰਨ 'ਤੇ ਭੜਕੀਆਂ ਆਂਗਣਵਾੜੀ ਮੁਲਾਜ਼ਮਾਂ ,ਪੰਜਾਬ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਵਰਨ ਸਲਾਰੀਆ ਵੱਲੋਂ ਆਜ਼ਾਦ ਚੋਣ ਲੜਨ ਤੋਂ ਨਾਂਹ, ਸੰਨੀ ਦਿਓਲ ਦੀ ਕਰਨਗੇ ਮਦਦ

ਇਸ ਦੇ ਇਲਾਵਾ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ 'ਚ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਹੈ।ਆਂਗਨਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਹਰੇਕ ਹਲਕੇ ਵਿੱਚ ਕਾਂਗਰਸੀ ਵਿਧਾਇਕਾਂ ਨੂੰ ਕਾਲੀਆਂ ਝੰਡੀਆਂ ਨਾਲ ਘੇਰਨ ਦਾ ਐਲਾਨ ਕੀਤਾ ਹੈ।

-PTCNews

ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ :

Related Post