ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅੱਗੇ ਲਾਇਆ ਧਰਨਾ

By  Shanker Badra March 12th 2019 04:48 PM -- Updated: March 12th 2019 05:54 PM

ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅੱਗੇ ਲਾਇਆ ਧਰਨਾ:ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਦੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅੱਗੇ ਲਗਾਇਆ ਧਰਨਾ ਅੱਜ ਦੂਜੇ ਦਿਨ ਵੀ ਲਗਾਤਾਰ ਜਾਰੀ ਰਿਹਾ ਹੈ।ਇਸ ਰੋਸ ਧਰਨੇ ਵਿੱਚ ਅੱਜ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸ਼ਿਰਕਤ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਆਪਣੀ ਆਵਾਜ ਬੁਲੰਦ ਕੀਤੀ ਹੈ।

Barnala Bku Ugrahara Cooperative Agricultural Development Bank Protest ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅੱਗੇ ਲਾਇਆ ਧਰਨਾ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਬੈਕਾਂ ਵੱਲੋਂ ਕਿਸਾਨਾਂ ਨੂੰ ਕਰਜ਼ ਦੇਣ ਸਮੇਂ ਜ਼ਮੀਨ ਦੀ ਗਰੰਟੀ ਅਤੇ ਖਾਲੀ ਦਸਤਖਤ ਕੀਤੇ ਲਏ ਜਾਂਦੇ ਚੈਕ ਪੂਰੀ ਤਰਾਂ ਗੈਰਕਾਨੂੰਨੀ ਹਨ।ਉਹਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨੀ ਖੁਦਕੁਸ਼ੀ ਰੋਕਣ ਲਈ ਕਿਸਾਨਾਂ ਦੇ ਸੰਪੂਰਨ ਕਰਜ਼ੇ ਦੀ ਮੁਆਫੀ ਕਰਨ ਦਾ ਐਲਾਨ ਕੀਤਾ ਸੀ ਪਰ ਹਾਲੇ ਤੱਕ ਨਾ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ ਹੋਏ ਹਨ ਅਤੇ ਨਾ ਹੀ ਕਿਸਾਨੀ ਖੁਦਕੁਸ਼ੀਆਂ ਰੁਕੀਆ ਹਨ।

Barnala Bku Ugrahara Cooperative Agricultural Development Bank Protest ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅੱਗੇ ਲਾਇਆ ਧਰਨਾ

ਉਹਨਾਂ ਕਿਹਾ ਕਿ ਸਰਕਾਰ ਪਬਲਿਕ ਤੋਂ ਗਊ ਸੈਸ ਵਸੂਲ ਰਹੀ ਹੈ ਪਰ ਆਵਾਰਾ ਪਸ਼ੂ ਕਿਸਾਨਾਂ ਲਈ ਹਾਲੇ ਵੀ ਸਿਰਦਰਦੀ ਬਣੇ ਹੋਏ ਹਨ।ਉਹਨਾਂ ਚੇਤਾਵਨੀ ਦਿੰਦਿਆ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੇ ਚੈਕ ਵਾਪਸ ਨਹੀਂ ਕੀਤੇ ਜਾਂਦੇ ਅਤੇ ਕਿਸਾਨਾਂ ਦਾ ਕਰਜ਼ ਮੁਆਫ ਨਹੀਂ ਕੀਤਾ ਜਾਂਦਾ ਓਦੋਂ ਤੱਕ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ।

-PTCNews

Related Post