ਬਰਨਾਲਾ : ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ਵਿਚ ਹੋਈ ਖੂਨੀ ਝੜਪ, ਇੱਕ ਨੌਜਵਾਨ ਦੀ ਮੌਤ ,ਕਈ ਜ਼ਖਮੀ

By  Shanker Badra May 18th 2020 06:18 PM

ਬਰਨਾਲਾ : ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ਵਿਚ ਹੋਈ ਖੂਨੀ ਝੜਪ, ਇੱਕ ਨੌਜਵਾਨ ਦੀ ਮੌਤ ,ਕਈ ਜ਼ਖਮੀ:ਬਰਨਾਲਾ : ਬਰਨਾਲਾ ਜ਼ਿਲੇ ਦੇ ਪਿੰਡ ਗਹਿਲਾ ਵਿੱਚ ਦੋ ਗੁੱਟਾਂ ਵਿਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ ਹੋ ਗਈ ਹੈ। ਜਿਸ ਦੌਰਾਨ ਇਕ 17 ਸਾਲਾ ਇੱਕ ਲੜਕੇ ਦੀ ਮੌਤ ਹੋ ਗਈ ਅਤੇ ਜ਼ਖਮੀਆਂ ਨੂੰ ਇਲਾਜ ਦੇ ਲਈ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਮ੍ਰਿਤਕ ਦਾ ਨਾਮ ਪ੍ਰਿੰਸ ਦੱਸਿਆ ਜਾਂਦਾ ਹੈ।

ਮਿਲੀ ਜਾਣਕਾਰੀ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਹਿਲਾ ਕੋਲ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗਰੁੱਪਾਂ ਦੀ ਆਪਸੀ ਖੂਨੀ ਝੜਪ ਹੋਈ ਹੈ। ਜਿਸਦੇ ਵਿੱਚ ਤੇਜ਼ਧਾਰ ਹਥਿਆਰਾਂ ਦੀ ਸ਼ਰੇਆਮ ਵਰਤੋ ਕੀਤੀ ਗਈ। ਇਸ ਖੂਨੀ ਝੜਪ ਵਿੱਚ 17 ਸਾਲ ਦਾ ਇਕ ਲੜਕਾ ਬੁਰੀ ਤਰਾਂ ਜਖਮੀ ਹੋ ਗਿਆ ਸੀ,ਜਿਸਨੂੰ ਇਲਾਜ ਦੇ ਲਈ ਪਟਿਆਲਾ ਰੈਫਰ ਕੀਤਾ ਗਿਆ ਸੀ,ਜਿਸਦੀ ਰਾਸਤੇ ਵਿੱਚ ਹੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੇ ਪਿਤਾ ਮੰਗਲ ਸਿੰਘ ਨੇ ਦੱਸਿਆ ਕਿ ਉਸਦਾ ਬੇਟਾ ਆਪਣੇ ਦੋਸਤਾਂ ਨਾਲ ਪਿੰਡ ਗਹਿਲਾ ਗਿਆ ਸੀ ਕਿ ਉਥੇ ਪਹਿਲਾਂ ਤੋ ਹੀ 20 ਦੇ ਕਰੀਬ ਵਿਅਕਤੀਆਂ ਨੇ ਇਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਉਸਦਾ ਬੇਟਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ,ਜਿਸ ਦੀ ਪਟਿਆਲਾ ਲੈ ਕੇ ਜਾਂਦਿਆ ਰਾਸਤੇ ਵਿੱਚ ਮੌਤ ਹੋ ਗਈ ਹੈ।

ਇਸ ਮਾਮਲੇ ਦੀ ਜਾਂਚ ਕਰ ਰਹੀ ਐਸਐਚਓ ਅਮਨਦੀਪ ਕੌਰ ਨੇ ਦੱਸਿਆ ਕਿ ਪਿੰਡ ਗਹਿਲਾ ਕੋਲ ਦੋ ਗੁੱਟਾਂ ਦੀ ਆਪਸੀ ਝੜਪ ਹੋਈ ਹੈ। ਜਿਸਦੇ ਵਿੱਚ ਕਰੀਬ 6 ਲੋਕ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ ਅਤੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਉਨਾਂ ਦੱਸਿਆ ਕਿ ਮਾਮਲਾ ਪੁਰਾਣੀ ਰੰਜਿਸ਼ ਦਾ ਲਗਦਾ ਹੈ,ਜਿਸਦੀ ਜਾਂਚ ਪੁਲੀਸ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਕਰਨ ਉਪਰੰਤ ਹੀ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

-PTCNews

Related Post