ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇੱਕ ਕਿਸਾਨ ਨੇ ਗੁਆਈ ਆਪਣੀ ਜਾਨ

By  Shanker Badra October 18th 2021 08:51 AM

ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇੱਕ ਕਿਸਾਨ ਵੱਲੋਂ ਸਲਫਾਸ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਬਲਦੇਵ ਸਿੰਘ (65) ਪੁੱਤਰ ਪੂਰਨ ਸਿੰਘ ਕੋਲ ਸਿਰਫ 2 ਏਕੜ ਜ਼ਮੀਨ ਹੈ ਅਤੇ ਉਸ ਉਪਰ 20 ਲੱਖ ਰੁਪਏ ਦੇ ਕਰੀਬ ਬੈਂਕਾਂ ਦਾ ਕਰਜ਼ਾ ਸੀ।

ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇੱਕ ਕਿਸਾਨ ਨੇ ਗੁਆਈ ਆਪਣੀ ਜਾਨ

ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸਨੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ ਹੈ। ਪੁਲੀਸ ਚੌਕੀ ਪੱਖੋ ਕੈਂਚੀਆਂ ਦੇ ਇੰਚਾਰਜ਼ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।

ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇੱਕ ਕਿਸਾਨ ਨੇ ਗੁਆਈ ਆਪਣੀ ਜਾਨ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਆਗੂ ਸਿਕੰਦਰ ਸਿੰਘ ਮਾਨ ਨੇ ਕਿਹਾ ਕਿ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ ਕਰਜ਼ੇ ਦੇ ਬੋਝ ਤੋਂ ਬਾਹਰ ਨਹੀਂ ਨਿਕਲ ਸਕਿਆ ਅਤੇ ਖੁਦਕੁਸ਼ੀਆਂ ਕਰ ਰਿਹਾ ਹੈ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਿਕ ਕਿਸਾਨ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ। ਪਰਿਵਾਰ ਨੂੰ ਪੰਜ ਲੱਖ ਦਾ ਮੁਆਵਜ਼ਾ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

-PTCNews

Related Post