ਇੱਕ ਲੜਕੀ ਦੀ ਮੌਤ ਹੋਣ ਤੋਂ ਬਾਅਦ ਪਰਿਵਾਰਕ ਮੈਂਬਰ ਭੜਕੇ , ਹਸਪਤਾਲ ਦੇ ਬਾਹਰ ਲਗਾਇਆ ਧਰਨਾ

By  Shanker Badra November 12th 2018 05:28 PM

ਇੱਕ ਲੜਕੀ ਦੀ ਮੌਤ ਹੋਣ ਤੋਂ ਬਾਅਦ ਪਰਿਵਾਰਕ ਮੈਂਬਰ ਭੜਕੇ , ਹਸਪਤਾਲ ਦੇ ਬਾਹਰ ਲਗਾਇਆ ਧਰਨਾ:ਬਰਨਾਲਾ ਵਿਖੇ ਇੱਕ ਲੜਕੀ ਦੀ ਇਲਾਜ਼ ਦੌਰਾਨ ਮੌਤ ਹੋ ਜਾਣ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਵੱਲੋਂ ਅੱਜ ਬਰਨਾਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਦੇ ਬਾਹਰ ਰੋਸ ਧਰਨਾ ਲਗਾਇਆ ਗਿਆ ਹੈ।ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਪ੍ਰਬੰਧਕਾਂ ਉਪਰ ਅਣਗਹਿਲੀ ਵਰਤਣ ਦੇ ਇਲਜ਼ਾਮ ਲਗਾਉਂਦਿਆ ਦੱਸਿਆ ਕਿ ਦੱਸਿਆ ਕਿ ਬੀਤੀ 8 ਅਕਤੂਬਰ ਨੂੰ ਉਹਨਾਂ ਅਮਨਦੀਪ ਕੌਰ ਨੂੰ ਡਿਲਵਰੀ ਤੋਂ ਪਹਿਲਾ ਦਰਦ ਹੋਣ ਦੇ ਕਾਰਨ ਉਕਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ,ਜਿਸ ਤੋਂ ਬਾਅਦ 9 ਅਕਤੂਬਰ ਨੂੰ ਡਿਲਵਰੀ ਹੋਈ ਸੀ।

ਜਿਸ ਤੋਂ ਬਾਅਦ ਉਸਦੀ ਹਾਲਤ ਖਰਾਬ ਹੋ ਗਈ।ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਕਿ ਡਿਲਵਰੀ ਤੋਂ ਲੜਕੀ ਦੀ ਹਾਲਤ ਜਿਆਦਾ ਖਰਾਬ ਹੋਣ ਕਾਰਨ ਉਸਨੂੰ ਲੁਧਿਆਣਾ ਡੀਐਮਸੀ ਵਿਖੇ ਦਾਖਲ ਕਰਵਾਇਆ ਗਿਆ,ਜਿਥੇ ਇੱਕ ਮਹੀਨਾ ਚੱਲੇ ਇਲਾਜ ਤੋਂ ਬਾਅਦ ਉਸਦੀ ਮੌਤ ਹੋ ਗਈ।ਮ੍ਰਿਤਕ ਲੜਕੀ ਆਪਣੇ ਪਿਛੇ 1 ਮਹੀਨੇ ਦੀ ਨਵਜੰਮੀ ਲੜਕੀ ਛੱਡ ਗਈ ਹੈ।

ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਡਾਕਟਰਾਂ ਉਪਰ ਕਾਰਵਾਈ ਦੀ ਮੰਗ ਕੀਤੀ ਹੈ।ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਉਹਨਾਂ ਵੱਲੋਂ ਸਹੀ ਇਲਾਜ ਕੀਤਾ ਗਿਆ ਹੈ ਅਤੇ ਡਿਲਵਰੀ ਹੋਣ ਤੋਂ ਬਾਅਦ ਵੀ ਲੜਕੀ ਦੀ ਹਾਲਤ ਸਹੀ ਰਹੀ ਹੈ ਪਰ ਦੂਸਰੇ ਹਸਪਤਾਲ ਵਿੱਚ ਇਲਾਜ਼ ਦੌਰਾਨ ਹੀ ਉਸਦੀ ਹਾਲਤ ਵਿਗੜਣ ਕਾਰਨ ਮੌਤ ਹੋਈ ਹੈ,ਜਿਸ ਵਿੱਚ ਉਹਨਾਂ ਦੀ ਕੋਈ ਗਲਤੀ ਨਹੀਂ ਹੈ।

ਇਸ ਪੂਰੇ ਮਾਮਲੇ ਸਬੰਧੀ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਕ ਲੜਕੀ ਦੀ ਮੌਤ ਹੋਣ ਸਬੰਧੀ ਉਹਨਾਂ ਨੂੰ ਸੂਚਨਾ ਮਿਲੀ ਸੀ, ਜਿਸ ਸਬੰਧੀ ਮ੍ਰਿਤਕ ਲੜਕੀ ਦੇ ਪੋਸਟਮਾਰਟਮ ਦੇ ਅਧਾਰ ਉਪਰ ਹੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

-PTCNews

Related Post