ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਰਹਿਸਲ ਲਈ ਜਾ ਰਹੇ ਇੱਕ ਅਧਿਆਪਕ ਦੀ ਹੋਈ ਮੌਤ

By  Shanker Badra September 14th 2018 01:24 PM

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਰਹਿਸਲ ਲਈ ਜਾ ਰਹੇ ਇੱਕ ਅਧਿਆਪਕ ਦੀ ਹੋਈ ਮੌਤ:ਬਰਨਾਲਾ ਦੇ ਕਸਬਾ ਮਹਿਲ ਕਲਾਂ 'ਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਦੌਰਾਨ ਇੱਕ ਅਧਿਆਪਕ ਦੀ ਮੌਤ ਹੋ ਗਈਹੈ।ਮ੍ਰਿਤਕ ਅਧਿਆਪਕ ਦੀ ਪਹਿਚਾਣ 37 ਸਾਲਾ ਰਾਜਵੀਰ ਸਿੰਘ ਵਾਸੀ ਪੱਖੋ ਕਲਾਂ (ਬਰਨਾਲਾ) ਵਜੋਂ ਹੋਈ ਹੈ।

ਦੱਸਿਆ ਜਾਂਦਾ ਹੈ ਕਿ ਰਾਜਵੀਰ ਸਿੰਘ ਪੰਜਾਬ 'ਚ 19 ਸਤੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਚੋਣਾਂ ਦੀ ਰਹਿਸਲ ਲਈ ਮਹਿਲ ਕਲਾਂ ਬੱਸ ਸਟੈਂਡ ਤੋਂ ਮਾਲਵਾ ਕਾਲਜ ਤੱਕ ਪੈਦਲ ਜਾ ਰਿਹਾ ਸੀ।ਇਸ ਦੌਰਾਨ ਪਿੱਛਿਓਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਜਿਸ ਨਾਲ ਰਾਜਵੀਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।ਜਿਸ ਤੋਂ ਬਾਅਦ ਉਸਨੂੰ ਇਲਾਜ ਲਈ ਬਰਨਾਲਾ ਦੇ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ 'ਚ ਉਸ ਦੀ ਮੌਤ ਹੋ ਗਈ ਹੈ।ਇਸ ਘਟਨਾ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ।

-PTCNews

Related Post