ਬਰਨਾਲਾ-ਮਾਨਸਾ ਨੈਸ਼ਨਲ ਹਾਈਵੇਅ 'ਤੇ ਪਿੰਡ ਵਾਸੀਆਂ ਨੇ ਔਰਤ ਦੀ ਲਾਸ਼ ਸੜਕ 'ਤੇ ਰੱਖ ਕੇ ਕੀਤਾ ਰੋਸ ਪ੍ਰਦਰਸ਼ਨ

By  Shanker Badra July 25th 2019 12:37 PM

ਬਰਨਾਲਾ-ਮਾਨਸਾ ਨੈਸ਼ਨਲ ਹਾਈਵੇਅ 'ਤੇ ਪਿੰਡ ਵਾਸੀਆਂ ਨੇ ਔਰਤ ਦੀ ਲਾਸ਼ ਸੜਕ 'ਤੇ ਰੱਖ ਕੇ ਕੀਤਾ ਰੋਸ ਪ੍ਰਦਰਸ਼ਨ :ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਪਿੰਡ ਧੌਲਾ ਵਿੱਚ ਬਰਨਾਲਾ-ਮਾਨਸਾ ਨੈਸ਼ਨਲ ਹਾਈਵੇਅ 'ਤੇ ਪਿੰਡ ਦੇ ਲੋਕਾਂ ਨੇ ਔਰਤ ਦੀ ਲਾਸ਼ ਨੂੰ ਰੱਖ ਕੇ ਧਰਨਾ ਦਿੱਤਾ ਹੈ। ਇਸ ਦੌਰਾਨ ਪਿੰਡ ਵਾਸੀਆਂ ਅਤੇ ਮ੍ਰਿਤਕ ਔਰਤ ਦੇ ਪਤੀ ਨੇ ਪੁਲਿਸ ਪ੍ਰਸ਼ਾਸਨ ਦੇ ਗੰਭੀਰ ਲਗਾਉਂਦਿਆਂ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੁਲਿਸ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੁਲਿਸ ਨੇ ਮੁੰਡੇ ਅਤੇ ਉਸਦੇ ਪਰਿਵਾਰਕ ਮੈਂਬਰਾਂ 'ਤੇ ਮਾਮਲਾ ਕਰਨ ਦੀ ਬਜਾਏ ਉਨ੍ਹਾਂ 'ਤੇ ਹੀ ਝੂਠਾ ਮਾਮਲਾ ਦਰਜ ਕਰ ਦਿੱਤਾ ਹੈ।

Barnala-Mansa National Highway villagers Woman deathbody Road Protest ਬਰਨਾਲਾ-ਮਾਨਸਾ ਨੈਸ਼ਨਲ ਹਾਈਵੇਅ 'ਤੇ ਪਿੰਡ ਵਾਸੀਆਂ ਨੇ ਔਰਤ ਦੀ ਲਾਸ਼ ਸੜਕ 'ਤੇ ਰੱਖ ਕੇ ਕੀਤਾ ਰੋਸ ਪ੍ਰਦਰਸ਼ਨ

ਮ੍ਰਿਤਕ ਔਰਤ ਦੇ ਪਤੀ ਨੇ ਦੱਸਿਆ ਕਿ ਉਹਨਾਂ ਦੀ ਲੜਕੀ ਨੂੰ ਪਿੰਡ ਦਾ ਹੀ ਇੱਕ ਮੁੰਡਾ ਵਰਗਲਾ ਕੇ ਆਪਣੇ ਘਰ ਲੈ ਗਿਆ ਸੀ। ਜਦੋਂ ਲੜਕੀ ਦੀ ਮਾਂ ਆਪਣੀ ਕੁੜੀ ਦੀ ਭਾਲ ਵਿੱਚ ਮੁੰਡੇ ਦੇ ਘਰ ਗਈ ਤਾਂ ਪਰਿਵਾਰਕ ਮੈਂਬਰਾਂ ਨੇ ਕੁੜੀ ਦੀ ਮਾਂ ਨੂੰ ਪਾਣੀ ਵਿੱਚ ਕੋਈ ਜ਼ਹਿਰੀਲੀ ਚੀਜ਼ ਦੇ ਕੇ ਪਿਲਾ ਦਿੱਤੀ। ਜਿਸ ਤੋਂ ਬਾਅਦ ਉਸਦੀ ਪਤਨੀ ਦੀ ਤਬੀਅਤ ਖਰਾਬ ਹੋ ਗਈ ਤੇ ਉਸਨੂੰ ਹਸਪਤਾਲ ਲਿਜਾਇਆ ਗਿਆ , ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

Barnala-Mansa National Highway villagers Woman deathbody Road Protest ਬਰਨਾਲਾ-ਮਾਨਸਾ ਨੈਸ਼ਨਲ ਹਾਈਵੇਅ 'ਤੇ ਪਿੰਡ ਵਾਸੀਆਂ ਨੇ ਔਰਤ ਦੀ ਲਾਸ਼ ਸੜਕ 'ਤੇ ਰੱਖ ਕੇ ਕੀਤਾ ਰੋਸ ਪ੍ਰਦਰਸ਼ਨ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਤਲਵੰਡੀ ਸਾਬੋ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਾਲੇ ਭਿਆਨਕ ਟੱਕਰ , 3 ਦੀ ਹੋਈ ਮੌਤ

ਉਨ੍ਹਾਂ ਮੰਗ ਕੀਤੀ ਹੈ ਕਿ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰੇ ਅਤੇ ਉਨ੍ਹਾਂ 'ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ। ਦੂਜੇ ਪਾਸੇ ਪੁਲਿਸ ਨੇ ਦੱਸਿਆ ਕਿ ਧਰਨਾਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ।

-PTCNews

Related Post