ਬਰਨਾਲਾ ਪੁਲਿਸ ਨੇ 3 ਲੱਖ ਨਸ਼ੀਲੀਆਂ ਗੋਲੀਆਂ ਅਤੇ ਲਗਜ਼ਰੀ ਕਾਰਾਂ ਸਮੇਤ 3 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

By  PTC NEWS March 7th 2020 01:56 PM -- Updated: March 7th 2020 01:57 PM

ਬਰਨਾਲਾ : ਬਰਨਾਲਾ ਪੁਲਿਸ ਨੂੰ ਲਗਾਤਾਰ ਦੂਜੇ ਦਿਨ ਵੀ ਨਸ਼ਿਆਂ ਖਿਲਾਫ਼ ਵੱਡੀ ਸਫਲਤਾ ਮਿਲੀ ਹੈ। ਇਸ ਦੌਰਾਨ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ 3 ਲੱਖ ਨਸ਼ੀਲੀਆਂ ਗੋਲੀਆਂ ਅਤੇ 2 ਲਗਜ਼ਰੀ ਕਾਰਾਂ ਸਮੇਤ ਕਾਬੂ ਕੀਤਾ ਹੈ। ਇਸ ਦੌਰਾਨ ਇੱਕ ਨਸ਼ਾ ਤਸਕਰ ਮੌਕੇ ਤੋਂ ਫਰਾਰ ਹੋ ਗਿਆ ਹੈ। ਇਸ ਮਾਮਲੇ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐਸਪੀ ਸੁਖਦੇਵ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾ ਲਗਾਇਆ ਹੋਇਆ ਸੀ, ਜਿੱਥੇ 2 ਲਗਜ਼ਰੀ ਕਾਰਾਂ 'ਚੋਂ 3 ਲੱਖ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਅਤੇ 2 ਲਗਜ਼ਰੀ ਕਾਰਾਂ ਵੀ ਮੌਕੇ ਤੋਂ ਬਰਾਮਦ ਕੀਤੀਆਂ ਗਈਆਂ ਹਨ।

Barnala police । Drug smugglers । Drug Tablets । Punjab News

ਉਨ੍ਹਾਂ ਦੱਸਿਆ ਕਿ 3 ਨਸ਼ਾ ਤਸਕਰਾਂ ਨੂੰ ਮੌਕੇ 'ਤੇ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਇਕ ਨਸ਼ਾ ਤਸਕਰ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਉਸਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਸਾਰੇ ਮੁਲਜ਼ਮ ਜ਼ਿਲ੍ਹਾ ਸੰਗਰੂਰ ਦੇ ਧੂਰੀ ਨੇੜੇ ਇੱਕ ਪਿੰਡ ਦੇ ਵਸਨੀਕ ਹਨ ਅਤੇ ਇਹ ਤਸਕਰ ਬਰਨਾਲਾ, ਸੰਗਰੂਰ, ਪਟਿਆਲਾ, ਮਾਨਸਾ ਜ਼ਿਲ੍ਹਿਆਂ ਵਿੱਚ ਨਸ਼ਾ ਕਰਨ ਵਾਲੀਆਂ ਨਸ਼ੀਲੀਆਂ ਗੋਲੀਆਂ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਪੁੱਛਗਿੱਛ ਕਰਕੇ ਉਨ੍ਹਾਂ ਦੇ ਹੋਰਨਾਂ ਸਾਥੀਆਂ ਬਾਰੇ ਪੜਤਾਲ ਕਰ ਰਹੀ ਹੈ।

Barnala police । Drug smugglers । Drug Tablets । Punjab News

ਇਸ ਦੇ ਨਾਲ ਹੀ ਇਸ ਮਾਮਲੇ 'ਤੇ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਵਿਚੋਂ ਇਕ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਧੂਰੀ ਦਾ ਵਸਨੀਕ ਹੈ ਅਤੇ ਉਨ੍ਹਾਂ ਦਾ 4 ਲੋਕਾਂ ਦਾ ਗਿਰੋਹ ਹੈ ਅਤੇ ਉਨ੍ਹਾਂ ਨੇ 3 ਲੱਖ ਨਸ਼ੀਲੀ ਗੋਲੀਆਂ ਦਿੱਲੀ ਤੋਂ ਲਿਆ ਕੇ ਬਰਨਾਲਾ ਵਿਚ ਕਿਸੇ ਨੂੰ ਸਪਲਾਈ ਕਰਨੀਆਂ ਸੀ ਪਰ ਪੁਲਿਸ ਨੇ ਪਹਿਲਾਂ ਹੀ ਉਸਨੂੰ ਫੜ ਲਿਆ। ਉਸ ਨੇ ਦੱਸਿਆ ਕਿ ਉਹ ਨਸ਼ਾ ਦਿੱਲੀ ਤੋਂ ਲਿਆਉਂਦਾ ਸੀ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿਚ ਵੇਚਦਾ ਸੀ।ਉਨ੍ਹਾਂ ਦੱਸਿਆ ਕਿ ਉਹ ਖ਼ੁਦ ਨਸ਼ਾ ਕਰਦਾ ਹੈ ਅਤੇ ਉਹ ਪਹਿਲੀ ਵਾਰ ਖੇਪ ਲੈ ਕੇ ਆਇਆ ਸੀ, ਜਦੋਂਕਿ ਉਸ ਦਾ ਫਰਾਰ ਸਾਥੀ ਪਹਿਲਾਂ ਹੀ ਨਸ਼ਾ ਤਸਕਰੀ ਦਾ ਕੰਮ ਕਰਦਾ ਹੈ।

Related Post