ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ 'ਚ ਤਾਇਨਾਤ ਪੁਲਿਸ ਕਾਂਸਟੇਬਲ ਦੀ ਰਿਪੋਰਟ ਆਈ ਪਾਜ਼ੀਟਿਵ

By  Shanker Badra June 6th 2020 04:19 PM

ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ 'ਚ ਤਾਇਨਾਤ ਪੁਲਿਸ ਕਾਂਸਟੇਬਲ ਦੀ ਰਿਪੋਰਟ ਆਈ ਪਾਜ਼ੀਟਿਵ:ਬਰਨਾਲਾ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਲਾਕਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਬਰਨਾਲਾ ਜ਼ਿਲ੍ਹੇ 'ਚ ਪੁਲਿਸ ਵੱਲੋਂ ਕੁੱਝ ਦਿਨ ਪਹਿਲਾਂ ਹਿਰਾਸਤ 'ਚ ਲਏ ਨਸ਼ਾ ਤਸਕਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਬਾਅਦ ਅੱਜ ਮਹਿਲ ਕਲਾਂ ਪੁਲਿਸ ਕਰਮਚਾਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਕੋਰੋਨਾ ਰੈਪਿਡ ਰਿਸਪਾਂਸ ਟੀਮ ਦੇ ਨੋਡਲ ਅਫ਼ਸਰ ਡਾ. ਸਿਮਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਅੱਜ 30 ਸਾਲਾ ਪੁਲਿਸ ਕਰਮਚਾਰੀ ਕੋਰੋਨਾ ਪਾਜ਼ੀਟਿਵ ਆਇਆ ਹੈ , ਉਹ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਲਾਲਾ ਨਾਲ ਸਬੰਧਿਤ ਹੈ ਅਤੇ ਕੋਰੋਨਾ ਪੀੜਤ ਨਸ਼ਾ ਤਸਕਰ ਦੇ ਸੰਪਰਕ 'ਚ ਆਇਆ ਸੀ। ਇਸ ਦਾ 4 ਜੂਨ ਨੂੰ ਸੈਂਪਲ ਲੈ ਕੇ ਜਾਂਚ ਲਈ ਭੇਜਿਆ ਗਿਆ ਸੀ, ਜਿਸ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਮਲੇਰਕੋਟਲਾ ਵਿਖੇ ਨਸ਼ਾ ਤਸਕਰ ਨੂੰ ਫੜ੍ਹਨ ਗਈ ਪੁਲਿਸ ਟੀਮ ਵਿਚ ਉਕਤ ਕਾਂਸਟੇਬਲ ਸ਼ਾਮਲ ਸੀ। ਨਸ਼ਾ ਤਸਕਰ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਬਰਨਾਲਾ ਦੇ ਐੱਸ.ਐੱਸ.ਪੀ., ਐੱਸ.ਪੀ., ਸੀ.ਆਈ. ਏ. ਸਟਾਫ, ਥਾਣਾ ਮਹਿਲ ਕਲਾਂ ਦੇ ਪੁਲਿਸ ਲਾਜ਼ਮਾਂ ਦੇ ਟੈਸਟ ਜਾਂਚ ਲਈ ਭੇਜੇ ਗਏ ਸਨ। ਜਿਨ੍ਹਾਂ ਵਿਚੋਂ ਇਕ ਕਾਂਸਟੇਬਲ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ ਐੱਸ.ਐੱਸ.ਪੀ., ਡੀ.ਐੱਸ.ਪੀ., ਸੀ.ਆਈ. ਏ. ਸਟਾਫ ਦੇ ਇੰਚਾਰਜ ਦੀ ਰਿਪੋਰਟ ਨੈਗੇਟਿਵ ਆਈ ਹੈ। -PTCNews

Related Post