ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 40 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ

By  PTC NEWS March 6th 2020 07:31 PM

ਬਰਨਾਲਾ: ਬਰਨਾਲਾ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਹੈ, ਜਦੋਂ ਉਹਨਾਂ ਨੇ 40 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆ, ਟੀਕਿਆਂ ਦਾ ਵੱਡਾ ਜਖੀਰਾ ਬਰਾਮਦ ਕੀਤਾ। ਜ਼ਿਲਾ ਮੁਖੀ ਸੰਦੀਪ ਗੋਇਲ ਨੇ ਪ੍ਰੈਸ ਕਾਨਫਰੈਂਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਜ਼ਿਲਾ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਗੋਇਲ ਨੇ ਦੱਸਿਆ ਕਿ ਸੀ.ਆਈ.ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਸ਼ਹਿਰ ਦੀ ਨਾਮੀ ਦਵਾਈਆਂ ਦੀ ਦੁਕਾਨ ਬੀਰੂ ਰਾਮ ਠਾਕੁਰ ਦਾਸ ਦੇ ਮਾਲਕ ਨਰੇਸ਼ ਕੁਮਾਰ ਮਿੱਤਲ ਉਰਫ ਰਿੰਕੂ ਤੋਂ ਕੀਤੀ ਗਈ ਪੁੱਛਗਿੱਛ ਦੇ ਆਧਾਰ 'ਤੇ ਨਸ਼ੀਲੇ ਪਦਾਰਥਾਂ ਦੀ ਏਨੀ ਵੱਡੀ ਖੇਪ ਯੂਪੀ ਦੇ ਸ਼ਹਿਰ ਮਥੁਰਾ ਤੋਂ ਬਰਾਮਦ ਕੀਤੀ ਗਈ ਹੈ।

40 ਲੱਖ ਗੋਲੀਆਂ ਬਰਾਮਦ | 40 Lakhs Drug pills | Punjabi News

ਪੁਲਿਸ ਦੇ ਹੱਥ ਲੱਗੇ ਜ਼ਖੀਰੇ ’ਚ 4 ਲੱਖ 39 ਹਜ਼ਾਰ 840 ਨਸ਼ੀਲੇ ਕੈਪਸੂਲ, 36 ਹਜ਼ਾਰ 800 ਨਸ਼ੀਲੇ ਟੀਕੇ ਅਤੇ 25 ਹਜ਼ਾਰ ਖੁੱਲੀਆ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਸ਼ਾਮਲ ਹਨ।

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਹ ਸੂਬੇ ਦੀ ਸਭ ਤੋਂ ਵੱਡੀ ਨਸ਼ੀਲੀਆਂ ਗੋਲੀਆਂ ਦੀ ਰਿਕਵਰੀ ਹੈ ਅਤੇ ਹੋ ਸਕਦਾ ਹੈ ਕਿ ਇਹ ਭਾਰਤ ਦੀ ਵੀ ਇੰਨ੍ਹੀ ਵੱਡੀ ਪਹਿਲੀ ਰਿਕਵਰੀ ਹੋਵੇ। ਉਹਨਾਂ ਕਿਹਾ ਕਿ ਅਜੇ ਇਸ ਕੇਸ ਦੀ ਜਾਂਚ ਚਲ ਰਹੀ ਹੈ ਅਤੇ ਇਸ ਵਿਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਆਸ ਹੈ।

-PTC News

Related Post