ਬਰਨਾਲਾ ਰੈਲੀ: ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੇ ਬੈਨਰ 'ਤੇ ਮਲੀ ਕਾਲਖ

By  Jashan A January 20th 2019 03:43 PM -- Updated: January 21st 2019 03:47 PM

ਬਰਨਾਲਾ ਰੈਲੀ: ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੇ ਬੈਨਰ 'ਤੇ ਮਲੀ ਕਾਲਖ

ਬਰਨਾਲਾ: ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਵਲੋਂ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਵੱਖ-ਵੱਖ ਥਾਵਾਂ ‘ਤੇ ਪੋਸਟਰ ਅਤੇ ਬੈਨਰ ਲਗਾਏ ਗਏ ਹਨ। ਬੈਨਰਾਂ 'ਤੇ ਆਪ ਸੰਯੋਜਕ ਅਰਵਿੰਦ ਕੇਜਰੀਵਾਲ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ।

ਬੀਤੀ ਰਾਤ ਬਰਨਾਲਾ ਦੇ ਨੇੜਲੇ ਪਿੰਡ ਵਿਖੇ ਲੱਗੇ ਬੈਨਰ 'ਤੇ ਸ਼ਰਾਰਤੀ ਅਨਸਰਾਂ ਵੱਲੋਂ ਇਨ੍ਹਾਂ ਦੋਵਾਂ ਦੀਆਂ ਤਸਵੀਰਾਂ 'ਤੇ ਕਾਲਖ ਮਲ ਦਿੱਤੀ ਗਈ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ।

-PTC News

Related Post