ਕੱਪੜਿਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

By  Jashan A August 4th 2019 02:28 PM

ਕੱਪੜਿਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ,ਬਰਨਾਲਾ: ਬਰਨਾਲਾ ਦੇ ਬੱਸ ਸਟੈਂਡ ਰੋਡ 'ਤੇ ਸਥਿਤ ਕੱਪੜਿਆਂ ਦੀ ਦੁਕਾਨ 'ਤੇ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਸਥਾਨਕ ਲੋਕਾਂ ਮੁਤਾਬਕ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਇਸ ਘਟਨਾ ਬਾਰੇ ਜਦੋਂ ਦੁਕਾਨ ਮਾਲਕ ਨੂੰ ਪਤਾ ਲੱਗਿਆ ਤਾਂ ਉਸ ਨੇ ਤੁਰੰਤ ਫਿੜ ਬ੍ਰਿਗੇਡ ਨੂੰ ਸੂਚਿਤ ਕੀਤਾ।

ਹੋਰ ਪੜ੍ਹੋ: ਪਾਨੀਪਤ: ਫ਼ੈਕਟਰੀ ਵਿੱਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਹੋਇਆ ਨੁਕਸਾਨ

ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਅੱਗ 'ਤੇ ਕਾਬੂ ਪਾਇਆ, ਪਰ ਉਦੋਂ ਤੱਕ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ। ਦੂਜੇ ਪਾਸੇ ਘਟਨਾ ਦਾ ਪਤਾ ਲੱਗਣ 'ਤੇ ਪਹੁੰਚੀ ਪੁਲਸ ਨੇ ਵੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

-PTC News

Related Post