ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਖਿਲਾਫ ਲਾਇਆ ਧਰਨਾ

By  Jashan A January 1st 2019 05:53 PM

ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਖਿਲਾਫ ਲਾਇਆ ਧਰਨਾ,ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ ਦਿਨਾਂ ਲਈ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਮੁਕੰਮਲ ਕਰਜ਼ਾ ਮੁਆਫੀ, ਬੇਰੁਜ਼ਗਾਰੀ ਆਦਿ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਇਹ ਧਰਨਾ ਲਗਾਇਆ ਜਾ ਰਿਹਾ ਹੈ।

barnala ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਖਿਲਾਫ ਲਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਬਰਨਾਲਾ ਦੀ ਅਨਾਜ਼ ਮੰਡੀ ਨੇੜੇ ਸਟੇਟ ਬੈਂਕ ਆਫ ਇੰਡੀਆ ਦੇ ਅੱਗੇ ਲਗਾਇਆ ਗਿਆ ਹੈ।ਇਸ ਮੌਕੇ ਕਿਸਾਨਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਕੈਪਟਨ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਤੋਂ ਭੱਜ ਰਹੀ ਹੈ। ਚੋਣਾਂ ਦੇ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ਵਿਚ ਲੈ ਕੇ ਨਸ਼ਾ 4 ਹਫਤਿਆਂ 'ਚ ਖਤਮ ਕਰਨ ਦੀ ਸਹੁੰ ਖਾਦੀ ਸੀ।

ਹੋਰ ਪੜ੍ਹੋ:ਪੰਜਾਬ ਸਰਕਾਰ ਵੱਲੋਂ 8 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ

ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਤਕ ਪੰਜਾਬ 'ਚ ਨਾ ਤਾਂ ਨਸ਼ਾ ਖਤਮ ਹੋਇਆ ਹੈ ਤੇ ਨਾ ਹੀ ਕਿਸਾਨਾਂ ਦਾ ਕਰਜ ਮੁਆਫ਼ ਹੋਇਆ ਹੈ।

barnala ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਖਿਲਾਫ ਲਾਇਆ ਧਰਨਾ

ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਸਾਨਾਂ ਮਨ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਪੂਰੀ ਤਰ੍ਹਾਂ ਮੁਆਫ ਨਾ ਕੀਤਾ ਤਾਂ ਸਰਕਾਰ ਵਿਰੁੱਧ ਇਕ ਵੱਡਾ ਸੰਘਰਸ਼ ਉਲੀਕਿਆ ਜਾਏਗਾ।

-PTC News

Related Post