ਬਰਨਾਲਾ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਣੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

By  Jashan A November 10th 2019 12:20 PM

ਬਰਨਾਲਾ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਣੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ,ਬਰਨਾਲਾ: ਪੰਜਾਬ 'ਚ ਨਸ਼ਿਆਂ ਦੀ ਆਮਦ ਦਿਨ ਬ ਦਿਨ ਵਧਦੀ ਜਾ ਰਹੀ ਹੈ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੂਬੇ 'ਚ ਨਸ਼ਾ ਸਪਲਾਈ ਕੀਤਾ ਜਾ ਰਿਹਾ ਹੈ। ਜਿਨ੍ਹਾਂ 'ਤੇ ਠੱਲ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਨਕੇਲ ਕਸੀ ਜਾ ਰਹੀ ਹੈ।

ਜਿਸ ਦੇ ਤਹਿਤ ਅੱਜ ਬਰਨਾਲਾ ਪੁਲਿਸ ਦੇ CIA ਸਟਾਫ਼ ਨੇ 3 ਨਸ਼ਾ ਤਸਕਰਾਂ ਨੂੰ ਦਬੋਚਿਆ ਹੈ। ਪੁਲਿਸ ਨੇ ਇਹਨਾਂ ਤਸਕਰਾਂ ਤੋਂ 1 ਕਿੱਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਜਿਸ ਦੀ ਬਾਜ਼ਾਰ 'ਚ ਸਾਢੇ 5 ਕਰੋੜ ਦੀ ਕੀਮਤ ਦੱਸੀ ਜਾ ਰਹੀ ਹੈ।

ਹੋਰ ਪੜ੍ਹੋ: ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਪਰਿਵਾਰ 'ਚ ਛਾਇਆ ਮਾਤਮ

ਫਿਲਹਾਲ ਪੁਲਿਸ ਉਕਤ ਵਿਕਅਤੀਆਂ ਖਿਲਾਫ ਮਾਮਲਾ ਦਰਜ ਕਰ ਮੁਲਜ਼ਮਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਕਈ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

-PTC News

Related Post