ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ 1 ਗੰਭੀਰ ਜ਼ਖਮੀ

By  Jashan A December 13th 2018 09:05 AM

ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ 1 ਗੰਭੀਰ ਜ਼ਖਮੀ,ਬਰਨਾਲਾ: ਪੰਜਾਬ ‘ਚ ਦਿਨ ਬ ਦਿਨ ਸੜਕ ਹਾਦਸਿਆਂ ‘ਚ ਲੋਕ ਆਪਣੀਆਂ ਜਾਨਾ ਗਵਾ ਰਹੇ ਹਨ। ਇਹਨਾਂ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਆਉਣ ਵਾਲੇ ਦਿਨਾਂ 'ਚ ਧੁੰਦ ਦਾ ਕਹਿਰ ਵੀ ਸ਼ੁਰੂ ਹੋ ਜਾਣਾ ਹੈ, ਜਿਸ ਦੌਰਾਨ ਇਹਨਾਂ ਹਾਦਸਿਆਂ 'ਚ ਹੋਰ ਵਾਧਾ ਹੋ ਸਕਦਾ ਹੈ। [caption id="attachment_227844" align="aligncenter" width="255"]accident ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ 1 ਗੰਭੀਰ ਜ਼ਖਮੀ[/caption] ਅਜਿਹਾ ਹੀ ਇੱਕ ਹੋਰ ਸੜਕ ਹਾਦਸਾ ਬਰਨਾਲਾ ਹਾਈਵੇਅ 'ਤੇ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਰਾਮਸਰ ਦੇ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਇਕ ਗੰਭੀਰ ਜ਼ਖਮੀ ਹੋ ਗਿਆ। [caption id="attachment_227843" align="aligncenter" width="300"]accident ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ 1 ਗੰਭੀਰ ਜ਼ਖਮੀ[/caption] ਮ੍ਰਿਤਕ ਪਿੰਡ ਜੋਧਪੁਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ, ਜਿਨ੍ਹਾਂ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਇਹ ਭਿਆਨਕ ਹਾਦਸਾ ਵਾਪਰਿਆ। ਹੋਰ ਪੜ੍ਹੋ:ਮਜ਼ਦੂਰਾਂ ਨੂੰ ਫੁੱਟਪਾਥ ‘ਤੇ ਸੌਣਾ ਪਿਆ ਮਹਿੰਗਾ, ਅਚਾਨਕ ਵਾਪਰਿਆ ਇਹ ਭਾਣਾ ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਉਹਨਾਂ ਘਟਨਾ ਦਾ ਜਾਇਜਾ ਲੈਂਦੇ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਾਰਤੀ ਕਰਵਾ ਦਿੱਤਾ ਤੇ ਮ੍ਰਿਤਕ ਦੀ ਲਾਸ਼ ਨੂੰ ਕਬਜੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News

Related Post